ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਆਈਪੀਡੀ ਦਾ ਉਦਘਾਟਨ ਕਰਨ ਪਹੁੰਚੇ। ਇਸ ਦੌਰਾਨ ਮਾਨ ਸਰਕਾਰ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਰਿਸਰਚ ਸੈਂਟਰ ਅਤੇ ਟਾਟਾ ਮੈਮੋਰੀਅਲ ਸੈਂਟਰ ਨਾਲ ਸਮਝੌਤਾ (MOU) ਕੀਤਾ।
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਕੈਂਸਰ ਦੀ ਭਿਆਨਕ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਝੌਤਾ ਸਹੀਬੰਦ ਕਰਨ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਿਖਲਾਈ ਦੀਆਂ ਸਹੂਲਤਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕੋਈ ਵੀ ਪੰਜਾਬੀ ਲਾਇਲਾਜ ਬਿਮਾਰੀਆਂ ਦੇ ਇਲਾਜ ਤੋਂ ਵਾਂਝਾ ਨਾ ਰਹਿ ਸਕੇ।
CM ਮਾਨ ਨੇ ਦੱਸਿਆ ਕਿ ਸੰਗਰੂਰ ਦੇ ਕੇਂਦਰ ਵਿੱਚ ਸਥਿਤ ਹੋਮੀ ਭਾਭਾ ਸੈਂਟਰ ਹੁਣ 125 ਬੈੱਡਾਂ ਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਠਿੰਡਾ ਤੋਂ ਬੀਕਾਨੇਰ ਤੱਕ ਕੈਂਸਰ ਟ੍ਰੇਨ ਜਾਂਦੀ ਸੀ, ਪਰ ਹੁਣ ਉਹ ਟ੍ਰੇਨ ਨਾ ਸਿਰਫ਼ ਰੋਕਿਆ, ਸਗੋਂ ਪੰਜਾਬ ਵਿੱਚ ਹੀ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੰਦੀ। ਸੰਗਰੂਰ ਦੇ ਬੁਨਿਆਦੀ ਢਾਂਚੇ ਲਈ 42 ਕਰੋੜ ਰੁਪਏ ਦਿੱਤੇ ਗਏ ਹਨ ਅਤੇ 2 ਕਰੋੜ ਰੁਪਏ ਸਾਲਾਨਾ ਰੱਖੇ ਗਏ ਹਨ। ਇਸ ਤੋਂ ਇਲਾਵਾ PET, SPECT ਅਤੇ ਸਕੈਨ ਲਈ ਵੱਖਰੇ ਤੌਰ ‘ਤੇ 34 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੋਬਾਈਲ ਲੈਬ ਲਿਆਉਣਾ ਚਾਹੁੰਦੀ ਹੈ ਤਾਂ ਜੋ ਜੋ ਲੋਕ ਦੂਰ ਨਹੀਂ ਜਾ ਸਕਦੇ, ਉਨ੍ਹਾਂ ਦੇ ਮੈਡੀਕਲ ਟੈਸਟ ਮੌਕੇ ‘ਤੇ ਹੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਕ ਉਦਯੋਗਪਤੀ ਨੇ ਇਨ੍ਹਾਂ ਮੋਬਾਈਲ ਵੈਨਾਂ ਨੂੰ ਸਪਾਂਸਰ ਕਰਨ ਦੀ ਗੱਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੇ ਮਾਲਵਾ ਖੇਤਰ ਵਿੱਚ ਹੈਪੇਟਾਈਟਸ-ਸੀ ਦੇ ਬਹੁਤ ਸਾਰੇ ਮਰੀਜ਼ ਹਨ। ਇਸ ਦੇ ਕਈ ਕਾਰਨ ਹਨ ਪਰ ਲੋੜ ਹੈ ਲੋਕਾਂ ਨੂੰ ਜਾਗਰੂਕ ਕਰਨ ਦੀ। ਉਨ੍ਹਾਂ ਕਿਹਾ ਕਿ ਲੋਕ ਆਪਣਾ ਮੈਡੀਕਲ ਟੈਸਟ ਕਰਵਾਉਣ ਤੋਂ ਝਿਜਕ ਰਹੇ ਹਨ। ਇਸ ਦਾ ਕਾਰਨ ਇੱਥੇ ਕੈਂਸਰ ਦੇ ਮਰੀਜ਼ਾਂ ਦੀ ਜ਼ਿਆਦਾ ਗਿਣਤੀ ਹੈ। ਲੋਕ ਡਰਦੇ ਹਨ ਕਿ ਮੈਡੀਕਲ ਟੈਸਟ ‘ਚ ਉਨ੍ਹਾਂ ਨੂੰ ਪਤਾ ਨਾ ਲੱਗ ਜਾਵੇ ਕਿ ਉਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਹਨ।
ਅਹਿਮ ਗੱਲ ਇਹ ਹੈ ਕਿ 10 ਮਹੀਨੇ ਪਹਿਲਾਂ ਅਗਸਤ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੀ.ਐੱਮ. ਮੋਦੀ ਨੇ ਇਸ ਹਸਪਤਾਲ ਨੂੰ ਦੇਸ਼ ਦੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਦਾ ਪ੍ਰਤੀਬਿੰਬ ਦੱਸਿਆ ਸੀ। ਪੰਜਾਬ ਅਤੇ ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਕੇਂਦਰ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ : ‘ਕੈਪਟਨ ‘ਤੇ ਚੋਣਾਂ ‘ਚ ਵਰਤੇ ਹੈਲੀਕਾਪਟਰ ਦਾ ਸਾਢੇ 3 ਕਰੋੜ ਬਕਾਇਆ’- ਬਾਜਵਾ ਨੇ ਲਾਏ ਵੱਡੇ ਦੋਸ਼
ਹਸਪਤਾਲ ਵਿੱਚ 300 ਬੈੱਡ ਦੀ ਸਮਰੱਥਾ ਹੈ
600 ਕਰੋੜ ਦੀ ਲਾਗਤ ਨਾਲ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬੈੱਡਾਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਐਮਆਰਆਈ, ਸੀਟੀ ਸਕੈਨ, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ।
ਕੇਂਦਰ ਵਿੱਚ ਕੀਮੋਥੈਰੇਪੀ ਅਤੇ ਬਾਇਓਪਸੀ ਅਤੇ ਸੁਪਰਫੀਸ਼ਿਅਲ ਸਰਜਰੀ ਲਈ ਮਾਮੂਲੀ ਓਟੀ ਲਈ ਡੇ ਕੇਅਰ ਸੁਵਿਧਾਵਾਂ ਵੀ ਹਨ। ਇਸ ਨਾਲ ਪੰਜਾਬ ਸਮੇਤ ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: