ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਲੋਕ ਹਿੱਤ ਫੈਸਲੇ ਲੈ ਰਹੀ ਹੈ। ਵੱਡੇ-ਵੱਡੇ ਐਲਾਨ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਅੱਜ ਰੱਖੜ ਪੁੰਨਿਆ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਬਕਾਲਾ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ 6000 ਆਂਗਣਵਾੜੀ ਵਰਕਰਾਂ ਦੀਆਂ ਆਸਾਮੀਆਂ ਕੱਢੀਆਂ ਹਨ ਤੇ ਇਕ-ਦੋ ਮਹੀਨੇ ਦੇ ਅੰਦਰ-ਅੰਦਰ ਉਨ੍ਹਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਤੇ ਇਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿੱਚ 4 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਹੈ ਅਤੇ ਹੁਣ ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ।
CM ਮਾਨ ਨੇ ਇਹ ਵੀ ਅਪੀਲ ਕੀਤੀ ਕਿ ਪਾਣੀ ਦਾ ਪੱਧਰ ਬਹੁਤ ਹੇਠਾਂ ਡਿੱਗ ਗਿਆ ਹੈ ਅਤੇ ਉਹ ਸਿਰਫ਼ ਉਹੀ ਫ਼ਸਲਾਂ ਬੀਜਣ ਜੋ ਘੱਟ ਪਾਣੀ ਦੀ ਖਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਗਿਰਦਾਵਰੀ ਤੋਂ ਬਾਅਦ ਸਰਕਾਰ 2000 ਰੁਪਏ ਦੀ ਵੰਡ ਕਰੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਫੈਸਲਾ ਕਰੇਗੀ ਕਿ ਕਿਹੜੀਆਂ ਫਸਲਾਂ ਦੀ ਬਿਜਾਈ ਕਰਨੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਵਿਚ 9 ਮੈਡੀਕਲ ਕਾਲਜ ਹਨ। 16 ਨਵੇਂ ਕਾਲਜ ਮਿਲਾ ਕੇ ਕੁੱਲ 25 ਕਾਲਜ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਇਕ ਮੈਡੀਕਲ ਕਾਲਜ ਜ਼ਰੂਰ ਟਚ ਕਰੇਗਾ। ਕਿਸੇ ਨੂੰ ਵਿਦੇਸ਼ ਵਿਚ ਜਾ ਕੇ ਮੈਡੀਕਲ ਦੀ ਸਿੱਖਿਆ ਹਾਸਲ ਕਰਨ ਲਈ ਜਾਣ ਦੀ ਲੋੜ ਨਹੀਂ ਪਵੇਗੀ। ਇਸ ਤੋਂ ਇਲਾਵਾ ਦੋ ਕਮਿਊਨਿਟੀ ਕਾਲਜ ਵੀ ਖੋਲ੍ਹੇ ਜਾਣਗੇ ਜਿਸ ਵਿਚ ਇਕ ਮਲੇਰਕੋਟਲਾ ਵਿਚ ਮੈਡੀਕਲ ਕਾਲਜ ਹੋਵੇਗਾ ਤੇ ਦੂਜਾ ਕਲਾਨੌਰ ਵਿਚ ਖੇਤੀਬਾੜੀ ਕਾਲਜ ਖੋਲ੍ਹਿਆ ਜਾਵੇਗਾ।