ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਗੰਨਾ ਕਿਸਾਨਾਂ ਲਈ ਕੀਤਾ ਗਿਆ ਹੈ। CM ਮਾਨ ਨੇ ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਮਾਨ ਨੇ 7 ਸਤੰਬਰ ਤੱਕ ਸਾਰੀ ਬਕਾਇਆ ਰਕਮ ਜਾਰੀ ਕਰਨ ਦੀ ਗੱਲ ਕਹੀ ਸੀ ਤੇ ਉਨ੍ਹਾਂ ਵੱਲੋਂ ਅੱਜ ਆਪਣੇ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਰਕਾਰੀ ਮਿੱਲਾਂ ‘ਤੇ ਕਿਸਾਨਾਂ ਦੀ ਰਕਮ ਬਕਾਇਆ ਸੀ। ਇਸ ਤੋਂ ਪਹਿਲਾਂ ਸਰਕਾਰ 200 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕਰ ਚੁੱਕੀ ਹੈ।

ਹੁਣ ਸਰਕਾਰੀ ਸ਼ੂਗਰ ਮਿੱਲਾਂ ‘ਤੇ ਕਿਸਾਨਾਂ ਦੀ ਕੋਈ ਬਕਾਇਆ ਰਕਮ ਨਹੀਂ ਹੈ ਤੇ ਮੁੱਖ ਮੰਤਰੀ ਨੇ ਤੈਅ ਸਮੇਂ ਵਿਚ ਹੀ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
