ਪੰਜਾਬ ਦੇ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ 20 ਹੋਰ ਜਨਤਕ ਖਾਨਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਜੋ ਰੇਤ ਦੇ ਟੋਏ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਖਾਨਾਂ ਸ਼ੁਰੂ ਕਰਨ ਦੇ ਤੀਜੇ ਪੜਾਅ ਤਹਿਤ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐੱਸ. ਬੀ.ਐੱਸ. ਸ਼ਹਿਰ ਦੇ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ 20 ਨਵੀਆਂ ਖਾਨਾਂ ਕਾਰਜਸ਼ੀਲ ਹੋਈਆਂ, ਜਿਸ ਨਾਲ ਸੂਬੇ ਭਰ ਵਿੱਚ ਚੱਲ ਰਹੀਆਂ ਜਨਤਕ ਖਾਨਾਂ ਦੀ ਗਿਣਤੀ 55 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਭਰ ਵਿੱਚ ਜਨਤਕ ਖੇਤਰ ਦੀਆਂ 150 ਖਾਨਾਂ ਨੂੰ ਚਾਲੂ ਕਰ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾਂ ‘ਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਵਿਕੇਗਾ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਵਿੱਚ ਰੇਤ ਦੀ ਖੁਦਾਈ ਹੱਥੀਂ ਹੀ ਕੀਤੀ ਜਾਵੇਗੀ, ਜਦਕਿ ਖੁਦਾਈ ਦਾ ਕੰਮ ਮਸ਼ੀਨਾਂ ਨਾਲ ਨਹੀਂ ਕੀਤਾ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ 35 ਜਨਤਕ ਖੱਡਾਂ ਤੋਂ ਲੋਕਾਂ ਦੀ ਵੱਲੋਂ 5.82 ਲੱਖ ਮੀਟ੍ਰਿਕ ਟਨ ਰੇਤ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 20 ਨਵੀਆਂ ਖਾਣਾਂ ਦੇ ਖੁੱਲਣ ਨਾਲ ਲੋਕਾਂ ਨੂੰ 18.29 ਲੱਖ ਮੀਟ੍ਰਿਕ ਟਨ ਰੇਤਾ ਉਪਲਬਧ ਹੋਵੇਗਾ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਨੈਸ਼ਨਲ ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗਾ 16000 ਰੁ. ਮਹੀਨਾ ਵਜ਼ੀਫ਼ਾ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਾਨਾਂ ਤੋਂ ਨਾ ਸਿਰਫ਼ ਸਸਤੀ ਰੇਤ ਉਪਲਬਧ ਹੋਵੇਗੀ, ਸਗੋਂ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਨਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਖਾਣਾਂ ਵਿੱਚ ਮਜ਼ਦੂਰਾਂ ਵੱਲੋਂ 5 ਕਰੋੜ ਰੁਪਏ ਦੀ ਕਮਾਈ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਖਾਣਾਂ ਤੋਂ ਰੇਤ ਸਿਰਫ਼ ਗੈਰ-ਵਪਾਰਕ ਪ੍ਰਾਜੈਕਟਾਂ ਲਈ ਹੀ ਖਰੀਦੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰੇਤ ਸੂਰਜ ਡੁੱਬਣ ਤੱਕ ਹੀ ਵੇਚੀ ਜਾਵੇਗੀ ਅਤੇ ਰੇਤ ਦੀ ਨਿਕਾਸੀ ਨੂੰ ਨਿਯਮਤ ਕਰਨ ਲਈ ਹਰ ਜਨਤਕ ਮਾਈਨਿੰਗ ਵਾਲੀ ਥਾਂ ‘ਤੇ ਇਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: