ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ। ਉਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ, ਸੂਬੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹਿਣ ਦੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।
ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਦੱਸ ਦੇਈਏ ਕਿ 6 ਜੂਨ ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ਼ਹਿਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿਚ ਸਖਤੀ ਵਰਤੀ ਜਾ ਰਹੀ ਹੈ। ਇਸੇ ਵਿਚਾਲੇ CM ਮਾਨ ਨੇ ਅੰਮ੍ਰਿਤਸਰ ਪਹੁੰਚ ਕੇ ਗੁਰੂਘਰ ਵਿੱਚ ਮੱਥਾ ਟੇਕਿਆ।
ਸਿੱਖ ਸੰਗਠਨਾਂ ਵੱਲੋਂ ਘੱਲੂਘਾਰਾ ਦਿਵਸ ਦੇ ਚੱਲਦਿਆਂ ਅੱਜ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ ਹੈ ਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ। ਪਟਿਆਲਾ ਵਿਚ ਹੋਏ ਹਿੰਸਕ ਦੰਗੇ ਦੇ ਬਾਅਦ ਅੰਮ੍ਰਿਤਸਰ ਵਿਚ 5 ਤੇ 6 ਜੂਨ ਨੂੰ ਪੁਲਿਸ ਨੇ ਅਲਰਟ ਜਾਰੀ ਰੱਖਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: