ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਲੋਕਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਸਾਨੂੰ ਪਵਿੱਤਰ ਹੋਲਾ ਮਹੱਲਾ ਤਿਓਹਾਰ ਨਾਲ ਜੁੜੀ ਵਿਸ਼ਾਲ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਤੇ ਸਿੱਖ ਸੰਗਤ ਵਿਚ ਚੜ੍ਹਦੀ ਕਲਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ ‘ਤੇ ਚੱਲਦੇ ਹੋਏ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।
ਸੀਐੱਮ ਮਾਨ ਨੇ ਕਿਹਾ ਕਿ ਇਹ ਮਾਣ ਤੇ ਸੰਤੋਸ਼ ਦੀ ਗੱਲ ਹੈਕਿ ਪੰਜਾਬ ਦੇਸ਼ ਇਕੋ ਇਕ ਸੂਬਾ ਹੈ ਜੋ ਸਮਾਜਵਾਦ ਤੇ ਧਰਮ ਨਿਰਪੱਖਤਾ ਦੀ ਜੀਵੰਤ ਮਿਸਾਲ ਹੋਣ ਦੇ ਨਾਲ-ਨਾਲ ਸੱਭਿਆਚਾਰਕ ਭਾਈਚਾਰਾ, ਸ਼ਾਂਤੀ ਦਾ ਪ੍ਰਤੀਕ ਵੀ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਤੇ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਹਰ ਦਿਨ ਸ਼ਾਂਤੀ ਤੇ ਭਾਈਚਾਰੇ ਦੀਆਂ ਭਾਵਨਾਵਾਂ ਹੋਰਮ ਜ਼ਬੂਤ ਹੁੰਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਬਠਿੰਡਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ
ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਤਿਓਹਾਰ ਨੂੰ ਜਾਤੀ,ਰੰਗ, ਨਸਲ ਤੇ ਧਰਮ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ ਨਾਲ ਮਨਾਉਣ।
ਵੀਡੀਓ ਲਈ ਕਲਿੱਕ ਕਰੋ -:
