ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਸੰਸਦ ਭਵਨ ਪਹੁੰਚ ਗਏ ਹਨ। ਇਥੇ CM ਮਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਦੇ ਪ੍ਰਦੂਸ਼ਿਤ ਪਾਣੀ ਨੂੰ ਸ਼ੁੱਧ ਕਰਨ ਬਾਰੇ ਵਿਸਤਾਰ ਵਿਚ ਚਰਚਾ ਕਰਨਗੇ ਤੇ ਪੰਜਾਬ ਦਾ ਪੱਖ ਰੱਖਣਗੇ।
ਇਸ ਸਬੰਧੀ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਦੂਸ਼ਣ ਦੇ ਕਾਰਨ ਗੰਦੇ ਹੋ ਰਹੇ ਪੰਜਾਬ ਦੇ ਪਾਣੀ ਬਾਰੇ ਦੱਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪ੍ਰਦੂਸ਼ਣ ਕਾਰਨ ਖਰਾਬ ਹੋ ਚੁੱਕਾ ਹੈ ਜੋ ਕਿ ਹੁਣ ਪੀਣ ਯੋਗ ਨਹੀਂ ਹੈ।
ਦੱਸ ਦੇਈਏ ਕਿ 3 ਦਿਨ ਪਹਿਲਾਂ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬੁੱਢਾ ਦਰਿਆ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਵਿਧਾਨ ਸਭਾ ਵਿਚ ਬੁੱਢਾ ਦਰਿਆ ਦੀ ਸਫਾਈ ਲਈ ਇਕ ਕਮੇਟੀ ਦਾ ਵੀ ਗਠਨ ਕੀਤਾ ਸੀ। ਉਸ ਕਮੇਟੀ ਦਾ ਚੇਅਰਮੈਨ ਦਲਜੀਤ ਸਿੰਘ ਗਰੇਵਾਲ ਨੂੰ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮੌਜੂਦਾ ਪ੍ਰਾਜੈਕਟ ਤਹਿਤ ਦਰਿਆ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ 839 ਕਰੋੜ ਰੁਪਏ ਖਰਚ ਕਰਕੇ ਰੋਜ਼ਾਨਾ 703 ਐੱਮਐੱਲਡੀ ਪਾਣੀ ਨੂੰ ਸਾਫ ਕੀਤਾ ਜਾਣਾ ਪ੍ਰਸਤਾਵਿਤ ਹੈ। ਰਿਪੋਰਟ ਮੁਤਾਬਕ ਪਿਛਲੇ ਦਿਨੀਂ ਵਿਧਾਇਕ ਗੋਗੀ ਨੇ ਇਹ ਦਾਅਵਾ ਕੀਤਾ ਕਿ ਬੁੱਢਾ ਦਰਿਆ ਵਿਚ 875 ਐੱਮਐੱਲਡੀ ਪਾਣੀ ਦਾ ਰੋਜ਼ਾਨਾ ਦਾ ਫਲੋਅ ਹੈ । ਹੁਣ ਤੱਕ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ 31 ਦਸੰਬਰ 2022 ਤੱਕ ਪੂਰਾ ਕੀਤਾ ਜਾਣਾ ਹੈ ਤੇ ਇਸ ਦਾ ਲਗਭਗ 40 ਫੀਸਦੀ ਕੰਮ ਹੀ ਅਜੇ ਪੂਰਾ ਹੋਇਆ ਹੈ।