ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾਣਗੇ। ਉਥੇ ਉਹ ਟ੍ਰੇਨਿੰਗ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਵਿਚ ਸ਼ਾਮਲ ਹੋਣਗੇ। ਜੇਲ੍ਹ ਵਾਰਡਨ ਤੋਂ ਸਲਾਮੀ ਲੈਣ ਦੇ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਉਨ੍ਹਾਂ ਨੂੰ ਡਿਊਟੀ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
CM ਮਾਨ ਸਣੇ ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਵਿਚ ਹੋਰ ਨੇਤਾ ਤੇ ਅਧਿਕਾਰੀ ਵੀ ਸ਼ਾਮਲ ਹੋਣਗੇ। ਕੁਝ ਹੀ ਦੇਰ ਬਾਅਦ ਮੁੱਖ ਮੰਤਰੀ ਮਾਨ ਦਾ ਕਾਫਲਾ ਸੰਗਰੂਰ ਪਹੁੰਚ ਜਾਵੇਗਾ। ਇਸ ਦੇ ਬਾਅਦ ਉਹ ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਦੀ ਸਲਾਮੀ ਲੈਣਗੇ ਤੇ ਫਿਰ ਉਨ੍ਹਾਂ ਨੂੰ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਜੇਲ੍ਹ ਵਾਰਡਨ ਦੀ ਇਹ ਪਹਿਲੀ ਭਰਤੀ ਹੈ।
ਇਹ ਵੀ ਪੜ੍ਹੋ : BSF ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਅੰਮ੍ਰਿਤਸਰ ਬਾਰਡਰ ‘ਤੇ ਫੜੀ 37 ਕਰੋੜ ਦੀ ਹੈਰੋਇਨ
ਪੰਜਾਬ ਦੀ ਮਾਨ ਸਰਕਾਰ ਮੁਤਾਬਕ ਬੀਤੇ ਸਵਾ ਸਾਲ ਦੇ ਸ਼ਾਸਨ ਦੌਰਾਨ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਨੌਕਰੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਕਈ ਵਿਭਾਗਾਂ ਵਿਚ ਨਵੇਂ ਚੁਣੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਵਾਰਡਨ ਦੀ ਭਰਤੀ ਵੀ ਇਸੇ ਦੀ ਇਕ ਕੜੀ ਹੈ।
ਵੀਡੀਓ ਲਈ ਕਲਿੱਕ ਕਰੋ -: