ਜਿਥੇ ਇਕ ਪਾਸੇ ਲੋਕ ਸਭਾ ਚੋਣਾਂ ਮੁਕੰਮਲ ਹੋਈਆਂ। 7 ਗੇੜ ਦੀਆਂ ਵਿਚ ਵੋਟਾਂ ਹੋਈਆਂ। ਸਿਆਸਤ ਦੀ ਬਦਲਦੀ ਹੋਈ ਤਸਵੀਰ ਦਿਖੀ। ‘ਆਪ’ ਸੁਪਰੀਮੋ ਕੇਜਰੀਵਾਲ ਜੇਲ੍ਹ ਵਿਚ ਵਾਪਸ ਜਾਣਗੇ। ਉਨ੍ਹਾਂ ਦੀ ਅੰਤਰਿਮ ਜ਼ਮਾਨਤ ਖਤਮ ਹੋ ਗਈ ਹੈ। ਕੋਰਟ ਨੇ ਉਨ੍ਹਾਂ ਨੂੰ ਸਰੰਡਰ ਕਰਨ ਦੇ ਹੁਕਮ ਦਿੱਤੇ ਸਨ। ਕੁਝ ਸ਼ਰਤਾਂ ਉਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।
ਇਨ੍ਹਾਂ ਸਭ ਦੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਡੇ ਕਾਫਲੇ ਨਾਲ ਦਿੱਲੀ ਪਹੁੰਚ ਗਏ ਹਨ। ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਚੋਣਾਂ ਵਿਚਾਲੇ ਉਨ੍ਹਾਂ ਦੇ ਵਕੀਲ ਵੱਲੋਂ ਅੰਤਰਿਮ ਜ਼ਮਾਨਤ ਦੀ ਅਪੀਲ ਲਗਾਈ ਗਈ ਸੀ ਜਿਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: