ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਪਹੁੰਚੇ ਹਨ। ਇਥੇ ਸੀਐੱਮ ਮਾਨ ਨੇ ਭਵਾਨੀਗੜ੍ਹ ਸਬ-ਡਵੀਜ਼ਨ ਪਰਿਸਰ ਦੀ ਨਵੀਂ ਇਮਾਰਤ ਦਾ ਸ਼ੁੱਭ ਆਰੰਭ ਕੀਤੀ। ਦੂਜੇ ਪਾਸੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਹਰਸ਼ਵੀਰ ਸਿੰਘ ਜਿਨ੍ਹਾਂ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ, ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਨਾਲ ਹੀ ਪਰਿਵਾਰ ਨੂੰ ਇਕ ਕਰੋੜ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ।
ਦੱਸ ਦੇਈਏ ਕਿ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਕੋਲ ਲਗਭਗ ਇਕ ਮਹੀਨਾ ਪਹਿਲਾਂ ਹਾਦਸਾ ਹੋਇਆ ਸੀ। ਇਸ ਮੌਕੇ ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਸੀ। ਇਸ ਦੌਰਾਨ ਜਵਾਨ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਪੰਜਾਬ ਸਰਕਾਰ ਨੇ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਤੇ HDFC ਬੈਂਕ ਵੱਲੋਂ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਦਿੱਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
