ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਅੱਜ ਲੁਧਿਆਣਾ ਦੇ PAU ਪਹੁੰਚੇ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਹੀ ਇਸ ਮੌਕੇ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਡੈਸਕ ਲੱਗ ਜਾਣਗੇ ਅਤੇ ਕੋਈ ਵੀ ਬੱਚਾ ਮੈਟ ‘ਤੇ ਨਹੀਂ ਬੈਠੇਗਾ। ਇੰਨਾ ਹੀ ਨਹੀਂ ਸਕੂਲਾਂ ਨੂੰ ਅਤਿ ਆਧੁਨਿਕ ਬਣਾਉਣ ਲਈ 141 ਕਰੋੜ ਰੁਪਏ ਵੀ ਜਾਰੀ ਕੀਤੇ ਗਏ।
ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ETT ਅਧਿਆਪਕਾਂ ਦੀ ਭਰਤੀ ਵਿੱਚ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 66 ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸ਼ਹਿਰਾਂ ਵੱਲ ਜਾਣ ਤੋਂ ਪਹਿਲਾਂ ਪਿੰਡਾਂ ਦੇ ਸਕੂਲਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਮਨ ਨੇ ਕਿਹਾ ਕਿ ਅਧਿਆਪਕਾਂ ਨੂੰ ਪਿੰਡਾਂ ਵਿੱਚ ਜਾ ਕੇ 3-4 ਮਹੀਨੇ ਸਖ਼ਤ ਮਿਹਨਤ ਕਰਨੀ ਪਵੇਗੀ।
ਇਹ ਵੀ ਪੜ੍ਹੋ : Flipkart ਨੂੰ ਮੋਬਾਈਲ ਦੀ ਡਿਲੀਵਰੀ ਨਾ ਕਰਨੀ ਪਈ ਮਹਿੰਗੀ, 12,499 ਰੁ. ਦੇ ਫੋਨ ਲਈ ਹੁਣ ਦੇਣੇ ਪੈਣਗੇ 42 ਹਜ਼ਾਰ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ PTM ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਬੱਚਿਆਂ ਨੂੰ ਮਾਰਨ ਦੀ ਬਜਾਏ ਸਮਝਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਖਾਸ ਕਰਕੇ ਧੀਆਂ ਨੂੰ ਸਕੂਲ ਦੂਰ ਹੋਣ ਕਰਕੇ ਪੜ੍ਹਨ ਲਈ ਨਹੀਂ ਭੇਜਦੇ ਇਸ ਸਬੰਧੀ ਹੁਣ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਬੱਸਾਂ ਲਗਾਈਆਂ ਗਈਆਂ ਹਨ ਤਾਂ ਜੋ ਬੱਚਿਆਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਵੀਡੀਓ ਲਈ ਕਲਿੱਕ ਕਰੋ -: