ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਏਗੀ। ਉਮੀਦਵਾਰਾਂ ਦੀ ਸਿਲੈਕਸ਼ਨ ਹੋ ਚੁੱਕੀ ਹੈ। ਹੁਣ ਜਲਦ ਹੀ ਮਾਨ ਸਰਕਾਰ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਲ ਜਾਂਚ ਤੇ ਤਸਦੀਕ ਤੋਂ ਬਾਅਦ ਨਿਯੁਕਤੀ ਪੱਤਰ ਵੰਡੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ‘ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ।
ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੌਰਾਨ ਨੌਜਵਾਨਾਂ ਦੇ ਲਈ ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ 4358 ਪੋਸਟਾਂ ਕੱਢੀਆਂ ਸਨ। ਇਸ ਦੀ ਲਿਖਤੀ ਪ੍ਰੀਖਿਆ ਸਰੀਰਕ ਪ੍ਰੀਖਿਆ ਅਤੇ ਡਾਕੂਮੈਂਟ ਵੈਰੀਫਿਕੇਸ਼ਨ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪੂਰੀ ਹੋ ਚੁੱਕੀ ਸੀ।
ਉਮੀਦਵਾਰ ਭਰਤੀਆਂ ਦੀ ਉਡੀਕ ਵਿੱਚ ਬੈਠੇ ਸਨ। ਇਨ੍ਹਾਂ ਭਰਤੀਆਂ ਨੂੰ ਲੈ ਕੇ ਨੌਜਵਾਨਾਂ ਦੁਆਰਾ ਲਗਾਤਾਰ ਕੈਂਪੇਨ ਵੀ ਚਲਾਏ ਜਾ ਰਹੇ ਸਨ। ਭਰਤੀਆਂ ਨੂੰ ਲੈ ਕੇ ਵਿਰੋਧੀ ਵੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: