ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਲੋਕਾਂ ਦੇ ਹਿੱਤਾਂ ਲਈ ਵੱਡੇ ਫੈਸਲੇ ਵੀ ਲਏ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮੰਤਰੀਆਂ ਤੇ ਵਿਧਾਇਕਾਂ ਦੀ ਟੈਨਸ਼ਨ ਵਧ ਗਈ ਹੈ।
CM ਮਾਨ ਦੇ ਨਵੇਂ ਹੁਕਮ ਮੁਤਾਬਕ ਹੁਣ ਮੰਤਰੀਆਂ ਤੇ ਵਿਧਾਇਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਗੱਡੀਆਂ ਦੇ ਤੇਲ ਦਾ ਖਰਚੇ ਦਾ ਹਿਸਾਬ ਦੇਣਾ ਹੋਵੇਗਾ। ਇਸ ਲਈ ਮੁੱਖ ਮੰਤਰੀ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਨਿੱਜੀ ਸੁਰੱਖਿਆ ਵਾਹਨਾਂ ਦਾ ਵੇਰਵਾ 2 ਦਿਨਾਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੂੰ ਦੇਣਾ ਪਵੇਗਾ।
ਇਸ ਤੋਂ ਇਲਾਵਾ ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਤੇਲ ਦੇ ਖਰਚੇ ਦੇ ਹਿਸਾਬ ਦੇ ਨਾਲ-ਨਾਲ ਉਨ੍ਹਾਂ ਨੂੰ ਮੁਰੰਮਤ ਕਾਰਜਾਂ ‘ਤੇ ਕਿੰਨਾ ਖਰਚਾ ਹੁੰਦਾ ਹੈ, ਇਸ ਦਾ ਹਿਸਾਬ ਵੀ ਦੇਣਾ ਪਵੇਗਾ। ਪੰਜਾਬ ਦੇ ਟ੍ਰਾਂਸਪੋਰਟ ਤੇ ਸੰਸਦੀ ਕਾਰਜ ਵਿਭਾਗ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ। ਹੁਣ ਮੰਤਰੀ ਤੇ ਵਿਧਾਇਕ ਆਪਣੀ ਮਨਮਰਜ਼ੀ ਨਾਲ ਕਿਤੇ ਵੀ ਨਹੀਂ ਜਾ ਸਕਣਗੇ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਵਾਧੂ ਤੇਲ ਦੇ ਖਰਚੇ ਦਾ ਹਿਸਾਬ ਉਨ੍ਹਾਂ ਨੂੰ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: