ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਨੂੰ ਕਤਲ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖ ਨੌਜਵਾਨਾਂ ਦੇ ਘਿਨਾਉਣੇ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਸਾਡੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਪਾਕਿਸਤਾਨ ਵਿੱਚ ਰਹਿ ਰਹੇ ਹਿੰਦੂ ਅਤੇ ਸਿੱਖ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੱਲ ਕਰਨ।
ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਸਮੇਂ ਦੋਵੇਂ ਬਾੜਾ ਬਾਜ਼ਾਰ ਸਥਿਤ ਆਪਣੀ ਦੁਕਾਨ ਦੇ ਅੰਦਰ ਬੈਠੇ ਸਨ। ਮ੍ਰਿਤਕਾਂ ਦੀ ਪਛਾਣ ਕੁਲਜੀਤ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ।
ਬਾਈਕ ‘ਤੇ ਆਏ 2 ਕਾਤਲਾਂ ਨੇ ਦੁਕਾਨ ਦੇ ਅੰਦਰ ਅੰਨ੍ਹੇਵਾਹ ਫਾਇਰਿੰਗ ਕਰਕੇ ਹੱਤਿਆਕਾਂਡ ਨੂੰ ਅੰਜਾਮ ਦਿੱਤਾ। ਫਿਲਹਾਲ ਕਾਤਲਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਹਨ। ਕਾਤਲਾਂ ਦੀ ਤਲਾਸ਼ ਵਿਚ ਪੇਸ਼ਾਵਰ ਵਿਚ ਪੁਲਿਸ ਦਾ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: