ਟਾਟਾ ਟੈਕਨਾਲੋਜੀਜ਼ ਦੇ ਅਫਸਰਾਂ ਨਾਲ ਮੁਲਾਕਾਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਹੀਂ ਜਾਣਾ ਪਏਗਾ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਹਨਾਂ ਨੂੰ ਵਿਦੇਸ਼ਾਂ ‘ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਆਪਣੇ ਵਾਅਦੇ ‘ਤੇ ਵਧਦੇ ਹੋਏ E-Vehicle ਦੇ ਖੇਤਰ ‘ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ…ਜਿਸ ਨਾਲ ਪੰਜਾਬ ‘ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਦੱਸਣਯੋਗ ਹੈ ਕਿ ਟਾਟਾ ਟੈਕਨਾਲੋਜੀਸ ਨੇ ਪੰਜਾਬ ਵਿੱਚ ਆਪਣੀ ਇਲੈਕਟ੍ਰਿਕ ਵ੍ਹੀਕਲ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਹ ਗਰੁੱਪ ਰਾਜ ਵਿੱਚ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ ਦਾ ਚਾਹਵਾਨ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਨਾਲ ਜਿਥੇ ਪੰਜਾਬ ਈਵੀ ਖੇਤਰ ਵਿੱਚ ਐੱਮ.ਐੱਸ.ਐੱਮ.ਈ. ਦੇ ਵਿਕਾਸ ਵੱਲ ਵਧੇਗਾ ਉਥੇ ਹੀ ਕੰਪਨੀ ਰਾਜ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਵੀ ਯਕੀਨੀ ਬਣਾਏਗੀ।