ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਦੀ ਹਮਾਇਤ ‘ਤੇ ਸਿਆਸਤ ਭਖ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਗੈਰ ਉਨ੍ਹਾਂ ‘ਤੇ ਤੰਜ ਕੱਸਿਆ ਗਿਆ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਵਿਚ ਟਵੀਟ ਕਰਦਿਆਂ ਕਿਹਾ- “ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ”।
ਦੱਸ ਦੇਈਏ ਕਿ ਬੀਤੇ ਦਿਨੀਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਾਲ ਨਾਭਾ ਜੇਲ੍ਹ ਵਿਚ ਮੁਲਾਕਾਤ ਕੀਤੀ ਸੀ। ਇਹ ਦੂਜੀ ਵਾਰ ਹੈ ਜਦੋਂ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਮੁਲਾਕਾਤ ਮਗਰੋਂ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਮਜੀਠੀਆ ‘ਤੇ ਲਗਾਏ ਗਏ ਇਲਜ਼ਾਮ ਝੂਠੇ ਹਨ।
ਇਹ ਵੀ ਪੜ੍ਹੋ : ਬਜਟ ਸੈਸ਼ਨ ‘ਚ ਨਹੀਂ ਲੈ ਸਕਣਗੇ ਹਿੱਸਾ MP ਅੰਮ੍ਰਿਤਪਾਲ ਸਿੰਘ, ਪੰਜਾਬ ਸਰਕਾਰ ਨੇ ਰੱਦ ਕੀਤੀ ਪੈਰੋਲ ਦੀ ਅਰਜ਼ੀ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈਹੈ ਤੇ ਅੱਜ ਉਨ੍ਹਾਂ ਨੂੰ ਸਵੇਰੇ 10.30 ਵਜੇ ਰਿਹਾਅ ਕਰ ਦਿੱਤਾ ਜਾਵੇਗਾ। ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























