ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਣਕ ਦੀ ਖਰੀਦ ਵਿਚ ਢਿੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਸਬੰਧੀ ਟਵੀਟ ਕੀਤਾ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਂ ਪੰਜਾਬ ਦੇ ਕਿਸਾਨਾਂ ਦੀ ਤਰਫੋਂ, ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦਾ ਹਾਂ, ਸਾਡੀਆਂ ਬੇਨਤੀਆਂ ਨੂੰ ਸਵੀਕਾਰ ਕਰਨ ਅਤੇ ਸੁੰਗੜੇ ਹੋਏ ਅਨਾਜ ਦੀ ਖਰੀਦ ਵਿੱਚ ਖੁੱਲ੍ਹੀ ਢਿੱਲ ਦੇਣ ਲਈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਪਾਉਣ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ਵਿਚ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਸੀ ਤੇ ਖਰੀਦ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।