ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਮੂੰਗੀ ‘ਤੇ ਐੱਮ. ਐੱਸ. ਪੀ. ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।
ਦੱਸ ਦੇਈਏ ਕਿ ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੀ.ਐੱਮ. ਮਾਨ ਨੇ ਕਿਹਾ ਕਿ ‘ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਖਰੀਦਣ ਦਾ ਭਰੋਸਾ ਦਿੱਤਾ ਹੈ। ਇਸ ਨਾਲ ਕਿਸਾਨ ਕਣਕ-ਝੋਨੇ ਦੇ ਚੱਕਰ ਵਿਚਾਲੇ ਇੱਕ ਹੋਰ ਫਸਲ ਬੀਜ ਕੇ ਆਪਣੀ ਆਮਦਨ ਨੂੰ ਪੂਰੀ ਕਰ ਸਕਣਗੇ।
ਜ਼ਿਕਰਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ 77,000 ਏਕੜ ਰਕਬੇ ਵਿੱਚ ਇਸ ਦੀ ਕਾਸ਼ਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਮੰਡੀ ਮੁੱਲ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਲਾਹੇਵੰਦ ਭਾਅ ‘ਤੇ ਬਾਸਮਤੀ ਦੀ ਖਰੀਦ ਕਰੇਗੀ।