ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ ਇੱਕ ਵਜੇ ਦਿੱਲੀ ਵਿਚ ਹੋਵੇਗੀ। ਪ੍ਰੋਟੋਕਾਲ ਤਹਿਤ ਭਗਵੰਤ ਮਾਨ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ PM ਮੋਦੀ ਨਾਲ ਪਹਿਲੀ ਮੁਲਾਕਾਤ ਹੋਵੇਗੀ।
ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਸਮੀ ਮੁਲਾਕਾਤ ਲਈ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਨਾਲ ਸਮਾਂ ਮੰਗਿਆ ਹੈ। ਇਸ ਮੌਕੇ ‘ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵੀ ਉਹ PM ਮੋਦੀ ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਖਟਕੜ ਕਲਾਂ ਤੋਂ CM ਮਾਨ ਦਾ ਐਲਾਨ, ‘ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿਵਾਵਾਂਗੇ ਸ਼ਹੀਦ ਦਾ ਦਰਜਾ’
ਇਸ ਤੋਂ ਪਹਿਲਾਂ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਪੀਐੱਮ ਨੇ ਕਿਹਾ ਸੀ- “ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ। ਅਸੀਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ।”