ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੋਮਵਾਰ ਨੂੰ ਦਿੱਲੀ ਜਾਣਗੇ ਅਤੇ ਉਥੇ ਜਾ ਕੇ ਸਰਕਾਰੀ ਸਕੂਲਾਂ, ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੀ.ਐੱਮ. ਮਾਨ ਦਾ ਇਹ ਦੌਰਾ ਦੋ ਦਿਨਾਂ ਦਾ ਹੋਵੇਗਾ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਵਰਲਡ ਕਲਾਸ ਸਕੂਲ ਬਣਾਉਣਗੇ। ਦਿੱਲੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਆਈ ਸੀ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲ ਦੇਖਣ ਆਉਣਗੇ। ਇਸ ਲਈ ਆਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹੀ ਮਿਸਾਲ ਦਿੱਤੀ ਸੀ।
ਕੇਜਰੀਵਾਲ ਨੇ ਚੋਣਾਂ ਸਮੇਂ ਕਿਹਾ ਸੀ ਕਿ ਪੰਜਾਬ ਵਿਚ 16,000 ਪਿੰਡ ਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ ‘ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ ਆਪ ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ ਸਾਰੇ ਸਰਕਾਰੀ ਹਸਪਤਾਲਾਂ ਦੇ ਸਿਸਟਮ ਵਿਚ ਸੁਧਾਰ ਕਰਨ ਦਾ ਭਰੋਸਾ ਦਿੱਤਾ ਸੀ।
ਸੀ.ਐੱਮ. ਮਾਨ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਤਰਜੀਹ ਪੰਜਾਬ ਵਿੱਚ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਸੁਧਾਰਣਾ ਹੈ। ਇਸੇ ਨੂੰ ਲੈ ਕੇ ਉਹ ਦਿੱਲੀ ਦੌਰੇ ‘ਤੇ ਭਲਕੇ ਜਾ ਰਹੇ ਹਨ।
ਇਸ ਤੋਂ ਪਹਿਲਾਂ 18 ਅਪ੍ਰੈਲ ਨੂੰ ਸੀ.ਐੱਮ. ਮਾਨ ਨੇ ਦਿੱਲੀ ਦੌਰੇ ‘ਤੇ ਦੋ ਕੈਬਨਿਟ ਮੰਤਰੀਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨਾਲ ਜਾਣਾ ਸੀ। ਪਰ ਕੁਝ ਕਾਰਨਾਂ ਕਰਕੇ ਕੁਝ ਕਾਰਨਾਂ ਕਰਕੇ ਇਹ ਦੌਰਾ ਰੱਦ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: