ਦਿੱਲੀ ਵਿੱਚ ਮੁੱਖ ਮੰਤਰੀ ਕੇਜਰੀਵਾਲ ਨਾਲ ਕੀਤੇ ਗਏ ਨਾਲੇਜ ਸ਼ੇਅਰਿੰਗ ਸਮਝੌਤੇ MoU ਨੂੰ ਸੀ.ਐੱਮ. ਭਗਵੰਤ ਮਾਨ ਨੇ ਇੱਕ ਇਤਿਹਾਸਕ ਕਦਮ ਦੱਸਿਆ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਦੋਵੇਂ ਸਰਕਾਰ ਇੱਕ-ਦੂਜੇ ਤੋਂ ਸਿੱਖਣਗੀਆਂ। ਦਿੱਲੀ ਦੇ ਕ੍ਰਾਂਤੀਕਾਰੀ ਕੰਮ ਪੰਜਾਬ ਵਿਚ ਕਰਾਂਗੇ। ਪੰਜਾਬ ਦੇ ਚੰਗੇ ਕੰਮਾਂ ਤੋਂ ਦਿੱਲੀ ਵੀ ਸਿੱਖੇਗੀ। ਉਨ੍ਹਾਂ ਕਿਹਾ ਕਿ ਹਰ ਜਗ੍ਹਾ ਤੋਂ ਚੰਗੀਆਂ ਗੱਲਾਂ ਸਿੱਖਾਂਗੇ ਤੇ ਅਸੀਂ ਪੰਜਾਬ ਨੂੰ ਮੁੜ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਵਾਂਗੇ।
ਸਮਝੌਤਾ ਦਸਤਖਤ ਕਰਨ ਮਗਰੋਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਸਿਆਣੇ ਲੋਕ ਕਹਿੰਦੇ ਨੇ ਕਿ ਚੰਗੀਆਂ ਚੀਜ਼ਾਂ ਜਿੱਥੋਂ ਵੀ ਮਿਲਦੀਆਂ ਹਨ, ਉਸ ਨੂੰ ਲੈ ਲੈਣਾ ਚਾਹੀਦਾ ਹੈ। ਪੰਜਾਬ ਦੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 23 ਲੱਖ ਦੇ ਕਰੀਬ ਬੱਚੇ ਪੜ੍ਹਦੇ ਹਨ। ਦਿੱਲੀ ਵਿੱਚ ਇੱਕ ਹਜ਼ਾਰ ਤੋਂ 1100 ਸਕੂਲ ਹਨ ਅਤੇ 18 ਲੱਖ ਬੱਚੇ ਹਨ।
ਉਨ੍ਹਾਂ ਕਿਹਾ ਕਿ ਸਾਡੇ ਕੋਲ ਸਕੂਲਾਂ ਲਈ ਬਹੁਤ ਜ਼ਮੀਨ ਹੈ, ਜਿਥੇ ਖੇਡ ਮੈਦਾਨ ਬਣਾਇਆ ਜਾ ਸਕਦਾ ਹੈ। ਪੰਜਾਬ ਨੂੰ ਖੇਡਾਂ ਵਜੋਂ ਜਾਣਿਆ ਜਾਂਦਾ ਸੀ ਪਰ ਸਰਕਾਰਾਂ ਨੇ ਇਸ ਦਾ ਬੁਰਾ ਹਾਲ ਕਰ ਦਿੱਤਾ। ਪੰਜਾਬ ਦੇ ਹਸਪਤਾਲਾਂ ਦਾ ਬੁਰਾ ਹਾਲ ਹੈ। ਡਾਕਟਰ ਹਨ ਪਰ ਬੁਨਿਆਦੀ ਢਾਂਚਾ ਨਹੀਂ। ਜੇ ਮੈਂ ਐਮ.ਪੀ.ਲੈਡ ਫੰਡ ਵਿੱਚੋਂ ਵੈਂਟੀਲੇਟਰ ਦਿੰਦਾ ਸੀ ਤਾਂ ਉਸ ਨੂੰ ਚਲਾਉਣ ਵਾਲਾ ਕੋਈ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵੇਖਣ ਤੋਂ ਬਾਅਦ ਸੀ.ਐੱਮ. ਮਾਨ ਨੇ ਕਿਹਾ ਕਿ ਇੱਥੇ ਜਗ੍ਹਾ ਘੱਟ ਹੈ, ਫਿਰ ਵੀ ਅਮਰੀਕਾ-ਕੈਨੇਡਾ ਵਰਗੇ ਸਕੂਲ ਬਣਾਏ ਗਏ ਹਨ। ਇਹ ਸਿੱਖਿਆ ਦਾ ਅਗਲਾ ਪੱਧਰ ਹੈ, ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇਥੇ ਲਾਗੂ ਕੀਤਾ ਗਿਆ ਹੈ। ਡਿਜੀਟਲ ਲਰਨਿੰਗ ਚੱਲ ਰਹੀ ਹੈ। ਪੰਜਾਬ ਵਿੱਚ ਵੀ ਬਹੁਤ ਤੇਜ਼ੀ ਨਾਲ ਐਕਸਟ੍ਰਾ ਡਿਜੀਟਲ ਸਕੂਲ ਸਥਾਪਿਤ ਕੀਤੇ ਗਏ ਹਨ। ਸਕੂਲ ਦੇ ਨੇੜੇ ਸਾਡੇ ਕੋਲ ਕਾਫੀ ਜ਼ਮੀਨ ਹੈ, ਅਸੀਂ ਉੱਥੇ ਵੀ ਬੁਨਿਆਦੀ ਢਾਂਚਾ ਵਿਕਸਿਤ ਕਰਾਂਗੇ।