ਹਿਮਾਚਲ ਤੇ ਪੰਜਾਬ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਸੂਬੇ ਦੇ ਕਈ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੁਲਤਾਨਪੁਰ ਲੋਧੀ ਦੇ 12 ਪਿੰਡ ਹੜ੍ਹ ਦੀ ਮਾਰ ਝੱਲ ਰਹੇ ਹਨ ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।
ਇਸ ਮਗਰੋਂ ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਕੀਤਾ ਗਿਆ। CM ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦਾ ਪਾਣੀ ਘਟਦੇ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਵੱਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਜ਼ਿਲ੍ਹੇ ਪਾਣੀ ਨਾਲ ਮੁੱਖ ਤੌਰ ‘ਤੇ ਪ੍ਰਭਾਵਿਤ ਹੋਏ ਹਨ ਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵੱਖ-ਵੱਖ ਮੰਤਰੀਆਂ ਵੱਲੋਂ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦੀ ਸਾਰ ਲਈ ਜਾ ਰਹੀ ਹੈ ਤੇ ਨਾਲ ਹੀ ਰਾਹਤ ਕਾਰਜਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -:
























