‘ਆਪ’ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਵਾਰ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣਗੇ। ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਮਾਨਯੋਗ ਸਰਕਾਰ ਨੇ ਹੁਣ ਤੱਕ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਅਮਰੀਕਾ ‘ਚ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ ਨੂੰ ਲੱਗੀ ਅੱਗ, ਓਹੀਓ ‘ਚ ਹੋਈ ਐਮਰਜੈਂਸੀ ਲੈਂਡਿੰਗ
ਜਾਣਕਰੀ ਅਨੁਸਾਰ ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਹੋਵੇਗਾ। ਮੁੱਖ ਮੰਤਰੀ ਮਾਨ ਅੱਜ ਸਵੇਰੇ 11 ਵਜੇ ਸਾਰੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਨ੍ਹਾਂ ਵਿੱਚ SDO, ਕਲਰਕ ਅਤੇ ਜੂਨੀਅਰ ਡਰਾਫਟਸਮੈਨ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: