ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ। ਸੂਚਨਾ ਮੁਤਾਬਕ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਇਸ ਦੇ ਨਾਲ ਹੀ CM ਮਾਨ ਜ਼ਿਮਨੀ ਚੋਣ ਬਾਰੇ ਫੀਡਬੈਕ ਵੀ ਲੈਣਗੇ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਵੇਰਕਾ ‘ਚ ਨਵੇਂ ਪਲਾਂਟ ਦਾ ਉਦਘਾਟਨ ਕਰਨ ਦੇ ਨਾਲ ਵਿਰੋਧੀ ਪਾਰਟੀਆਂ ਦੇ ਭੰਗ ਹੋਏ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨਗੇ। ਦੱਸ ਦੇਈਏ ਸਾਬਕਾ ਬੀਤੇ ਦਿਨੀਂ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ : ਜਲਦ ਮੰਗਣੀ ਕਰ ਸਕਦੇ ਹਨ ਰਾਘਵ-ਪਰਨੀਤੀ, ਤਰੀਕ ਦਾ ਜਲਦ ਹੋ ਸਕਦੈ ਐਲਾਨ
ਜਗਬੀਰ ਸਿੰਘ ਬਰਾੜ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਆਪ ਆਦਮੀ ਪਾਰਟੀ ਨੂੰ ਜਲੰਧਰ ਉਪ ਚੋਣ ‘ਚ ਫਾਇਦਾ ਹੋ ਸਕਦਾ ਹੈ। ਇਸ ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਜਲੰਧਰ ਦੀਆਂ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
