ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾਣਗੇ। ਇਸ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਸਰਕਾਰ ਸ਼ਹੀਦੀ ਸਮਾਗਮ ‘ਤੇ ਵਿਸ਼ਾਲ ਸਮਾਰੋਹ ਕਰਨ ਜਾ ਰਹੀ ਹੈ। ਇਸ ਵਿਚ ਪੀਐੱਮ ਨਰਿੰਦਰ ਮੋਦੀ ਸਣੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਧਾਰਮਿਕ ਗੁਰੂਆਂ ਤੇ ਨੇਤਾਵਾਂ ਨੂੰ ਬੁਲਾਇਆ ਜਾ ਰਿਹਾ ਹੈ। ਦੂਜੇ ਪਾਸੇ ਹੁਣ ਤੱਕ ਮੁੰਬਈ, ਹਰਿਆਣਾ ਤੇ ਰਾਜਸਥਾਨ ਤੇ ਸਾਊਥ ਦੇ ਕਈ ਸੂਬਿਆਂ ਦੇ ਸੀਐੱਮ ਨੂੰ ਸੱਦਾ ਦਿੱਤਾ ਗਿਆ ਹੈ।
ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਚ ਅਰਦਾਸ ਨਾਲ ਕੀਤੀ ਗਈ। ਇਸ ਦੇ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨੂੰ ਦਰਸਾਉਣ ਵਾਲੇ ‘ਲਾਈਟ ਐਂਡ ਸਾਊਂਡ ਸ਼ੋਅ’, ਕੀਰਤਨ ਦਰਬਾਰ ਤੇ ਧਾਰਮਿਕ ਆਯੋਜਨ ਹੋ ਰਹੇ ਹਨ। ਗੁਰੂ ਸਾਹਿਬ ਦੇ ਚਰਨਾਂ ਨਾਲ ਜੁੜੇ 130 ਪਵਿੱਤਰ ਸਥਾਨਾਂ ‘ਤੇ ਵੀ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਪਟੀਸ਼ਨ ‘ਤੇ ਸੁਣਵਾਈ ਅੱਜ, ਹਸਪਤਾਲ ‘ਤੇ ਲੱਗੇ ਲਾਪਰਵਾਹੀ ਵਰਤਣ ਦੇ ਇਲਜ਼ਾਮ
ਉਨ੍ਹਾਂ ਦੱਸਿਆ ਕਿ ਸ਼੍ਰੀਨਗਰ, ਗੁਰਦਾਸਪੁਰ, ਫਰੀਦਕੋਟ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸ਼ੁਰੂਆਤ ਹੋਣਗੇ ਜੋ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚਣਗੇ। 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਰੋਹਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ, ਸਰਵ ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ। ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਵਿਚ ‘ਚੱਕ ਨਾਨਕੀ’ ਨਾਂ ਦੇ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























