ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮਾਨ ਪ੍ਰਧਾਨ ਮੰਤਰੀ ਤੋਂ ਕੁੱਲ 10 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਪੰਜਾਬ ਸਰਕਾਰ ਇਨ੍ਹੀਂ ਦਿਨੀਂ ਆਰਥਿਕ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ ‘ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ।
ਕੇਂਦਰ ਸਰਕਾਰ ਦੇ ਕੋਲ ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਦੇ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਕਪੂਰਥਲਾ : 1.3 ਕਿਲੋ ਅਫੀਮ ਸਣੇ 2 ਨਸ਼ਾ ਤਸਕਰ ਗ੍ਰਿਫਤਾਰ, NDPS ਐਕਟ ਤਹਿਤ ਕੇਸ ਦਰਜ
ਪੰਜਾਬ ਸਰਕਾਰ ਨੂੰ ਵੱਖ-ਵੱਖ ਸਰਕਾਰੀ ਸਕੀਮਾਂ, ਵਿਕਾਸ ਕਾਰਜਾਂ ਅਤੇ ਸਮੁੱਚੇ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਸਰਕਾਰ ਤੋਂ ਇਸ 5800 ਕਰੋੜ ਰੁਪਏ ਦੀ ਲੋੜ ਹੈ। ਇਹ ਫੰਡ ਸਮੇਂ ਸਿਰ ਨਾ ਮਿਲਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਵੱਡੀ ਚੁਣੌਤੀ ਬਣੀ ਹੋਈ ਹੈ। ਇਸੇ ਚਿੰਤਾ ਕਾਰਨ CM ਭਗਵੰਤ ਮਾਨ ਲਗਾਤਾਰ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕਰ ਰਹੇ ਹਨ।
ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।
ਵੀਡੀਓ ਲਈ ਕਲਿੱਕ ਕਰੋ -: