ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਹੋਏ ਗੈਰ-ਕਾਨੂੰਨੀ ਕਬਜ਼ਿਆਂ ਨੂੰ ਛੁਡਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸ ਤਹਿਤ ਪੰਚਾਇਤ ਮੰਤਰੀ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਫੈਸਲਾ ਵੀ ਲਿਆ ਗਿਆ ਹੈ ਕਿ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ ਵਾਲੇ ਪਿੰਡਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਤੋਹਫਾ ਦਿੱਤਾ ਜਾਵੇਗਾ ਤੇ ਕਬਜ਼ੇ ਹਟਾਉਣ ਲਈ ਅੱਜ ਪੰਜਾਬ ਸਰਕਾਰ ਵੱਲੋਂ ਸ਼ਿਕਾਇਤ ਨੰਬਰ ਵੀ ਜਾਰੀ ਕੀਤਾ ਜਾਵੇਗਾ।
ਪਿਛਲੇ 12 ਦਿਨਾਂ ਵਿਚ ਸੂਬਾ ਸਰਕਾਰ ਵੱਲੋਂ 1008 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਵਾਏ ਗਏ ਸਨ ਜਿਨ੍ਹਾਂ ਦੀ ਕੀਮਤ 320 ਕਰੋੜ ਹੈ। ਇਹ ਸਾਰੀ ਜ਼ਮੀਨ ਸਰਕਾਰ ਦੇ ਸਪੁਰਦ ਕਰ ਦਿੱਤੀ ਗਈ ਹੈ ਜਿਸ ਨੂੰ ਪੰਚਾਇਤਾਂ ਨੂੰ ਦੇ ਕੇ ਉਨ੍ਹਾਂ ਦੀ ਆਮਦਨ ਵਧਾਈ ਜਾਵੇਗੀ।
ਦੱਸ ਦੇਈਏ ਕਿ CM ਮਾਨ ਵੱਲੋਂ ਨਾਜਾਇਜ਼ ਕਬਜ਼ਾ ਹਟਾਉਣ ਲਈ 31 ਮਈ ਤੱਕ ਦਾ ਅਲਟੀਮੇਟ ਦਿੱਤਾ ਗਿਆ ਹੈ। ਮਾਨ ਨੇ ਸਪੱਸ਼ਟ ਕੀਤਾ ਹੈ ਕਿ ਲੋਕ ਤੁਰੰਤ ਨਾਜਾਇਜ਼ ਕਬਜ਼ਾ ਛੱਡ ਦੇਣ। ਜੇਕਰ ਉਸ ਦੇ ਬਅਦ ਕਬਜ਼ਾ ਮਿਲਿਆ ਤਾਂ ਫਿਰ ਪੁਰਾਣੇ ਖਰਚੇ ਵੀ ਪਾਏ ਜਾਣਗੇ। ਉਸ ਜ਼ਮੀਨ ‘ਤੇ ਖੇਤੀ ਜਾਂ ਦੂਜ ਗਤੀਵਿਧੀ ਨਾਲ ਕਿੰਨੀ ਆਦਮਨ ਹੋ ਸਕਦੀ ਸੀ, ਉਸ ਦੇ ਆਧਾਰ ‘ਤੇ ਵਸੂਲੀ ਕੀਤੀ ਜਾਵੇਗੀ ਤੇ ਉਨ੍ਹਾਂ ਖਿਲਾਫ ਕੇਸ ਵੀ ਦਰਜ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲਗਭਗ 50 ਹਜ਼ਾਰ ਏਕੜ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੈ। ਇਹ ਜ਼ਮੀਨ ਸਰਕਾਰੀ ਜਾਂ ਪੰਚਾਇਤੀ ਹੈ। ਪੰਜਾਬ ਸਰਕਾਰ ਨੇ ਮਈ ਮਹੀਨੇ ਤੱਕ 5 ਹਜ਼ਾਰ ਏਕੜ ਜ਼ਮੀਨ ਮੁਕਤ ਕਰਵਾਉਣ ਦਾ ਟੀਚਾ ਰੱਖਿਆ ਹੈ।
ਵੀਡੀਓ ਲਈ ਕਲਿੱਕ ਕਰੋ -: