ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦਾ ਪੰਜਾਬ ਪੁਲਿਸ ਨੇ ਬੀੜਾ ਚੁੱਕ ਲਿਆ ਹੈ। ਸੂਬੇ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ ਵੱਡੀ ਕਾਰਵਾਈ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਸ ਮਗਰੋਂ CM ਮਾਨ ਦਾ ਬਿਆਨ ਸਾਹਮਣੇ ਆਇਆ।
ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮਨੂ ਦੇ ਮਾਰੇ ਜਾਣ ਦੇ ਬਾਅਦ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਰ ਜ਼ਿਲ੍ਹੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇੱਕ-ਇਕ ਯੂਨਿਟ ਗਠਿਤ ਕੀਤੀ ਜਾਵੇਗੀ। ਹਰ ਇਕ ਯੂਨਿਟ ਵਿਚ 10-15 ਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਯੂਨਿਟ ਦੇ ਮੈਂਬਰਾਂ ਨੂੰ ਐੱਨਐੱਸਜੀ ਦੀ ਤਰਜ ‘ਤੇ ਹਥਿਆਰ ਤੇ ਟ੍ਰੇਨਿੰਗ ਦਿੱਤੀ ਜਾਵੇਗੀ।
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਚੀਫ ਪ੍ਰਮੋਦ ਬਾਨ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹਨ।
ਮੀਟਿੰਗ ਵਿਚ ਜਿਥੇ ਮੁੱਖ ਮੰਤਰੀ ਨੇ ਗੈਂਗਸਟਰਾਂ ਦੇ ਐਨਕਾਊਂਟਰ ਦੀ ਸਮੀਖਿਆ ਕੀਤੀ ਉਥੇ ਨਾਲ ਹੀ ਹੁਕਮ ਦਿੱਤੇ ਕਿ ਗੈਂਗਸਟਰ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: