ਪੰਜਾਬ ਦੇ CM ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ 67.84 ਕਰੋੜ ਦਾ ਕਰਜ਼ਾ ਮਾਫ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡ ਜੁਬਲੀ ਹਾਲ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ 4727 ਕਿਸਾਨਾਂ ਨੂੰ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡੇ। ਇਹ ਪਹਿਲ ਸੂਬਾ ਸਰਕਾਰ ਦੀ ਕਿਸਾਨ ਕਲਿਆਣ ਨੀਤੀ ਦਾ ਹਿੱਸਾ ਹੈ ਜਿਸ ਦਾ ਉਦੇਸ਼ ਆਰਥਿਕ ਤੌਰ ਤੋਂ ਕਮਜ਼ੋਰ ਕਿਸਾਨਾਂ ਨੂੰ ਮਜ਼ਬੂਤੀ ਦੇਣਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿਚ ਕਈ ਲੂਪ ਹੋਲ ਸਨ ਜਿਨ੍ਹਾਂ ਨੂੰ ਬੰਦ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੈਸੇ ਇਕੱਠੇ ਕਰ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਕਿਸਾਨਾਂ ਦੇ ਕਰਜ਼ੇ ਮਾਫ ਹੋ ਰਹੇ ਹਨ। ਅੱਜ 4727 ਪਰਿਵਾਰਾਂ ਦਾ 67.84 ਕਰੋੜ ਮਾਫ ਕੀਤਾ ਗਿਆ ਤੇ ਇਹ ਸਿਲਸਿਲਾ ਅੱਗੇ ਵੀ ਚੱਲਦਾ ਰਹੇਗਾ।
ਇਹ ਵੀ ਪੜ੍ਹੋ : ਪਿਤਾ ਸੁਖਦੇਵ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਕਹੀ ਇਹ ਗੱਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਆਪਣੇ ਨਾਗਰਿਕਾਂ ਨੂੰ ਸੁਰੱਖਿਆ, ਜੀਵਨਪੱਧਰ ਚੱਕਣਾ, ਨੌਕਰੀਆਂ ਦੇਣੀਆਂ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ। ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰੇਗਾ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਨੂੰ ਵੀ ਸਪੱਸ਼ਟ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: