ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਲਾਈਵ ਜਾਣਕਾਰੀ ਦਿੱਤੀ।
ਪੰਜਾਬ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਵਿੱਚ ਕਈ ਸਾਲਾਂ ਤੋਂ ਲਟਕ ਰਹੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਬਲਾਕ ਤੋਂ ਓਲੰਪਿਕ ਤੱਕ ਦੇ ਸਫ਼ਰ ਲਈ ਖਰੜਾ ਤਿਆਰ ਕੀਤਾ ਗਿਆ, 200 ਯੋਗਾ ਟ੍ਰੇਨਰਾਂ ਨੂੰ ਨਿਯੁਕਤ ਕਰਨ ਅਤੇ ਸਕਰੈਪ ਨੀਤੀ ਵਿੱਚ ਸੋਧ ਨੂੰ ਤੇ GRAU ਵਿੱਚ 14 ਸੁਪਰਵਾਈਜ਼ਰਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ।
ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਕਰਸ਼ਰ ਨੀਤੀ ਵਿੱਚ ਸੁਧਾਰ ਕੀਤਾ ਜਾਵੇਗਾ। ਰਾਜ ਕਾਨੂੰਨੀ ਸੇਵਾਵਾਂ ਨੇ 8-9 ਜ਼ਿਲ੍ਹਿਆਂ ਵਿੱਚ ਖਾਲੀ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ। ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਿੱਚ 14 ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮਜ਼ਦੂਰਾਂ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜ ਵਿੱਚ ਪ੍ਰਵਾਨਿਤ 39 ਅਸਾਮੀਆਂ, ਪ੍ਰੋਫੈਸਰ ਤੇ ਅਸਿਸਟੈਂਟ ਪ੍ਰੋਫੈਸਰ ਰੱਖੀਆਂ ਜਾਣਗੀਆਂ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਭਰਤੀ ਨੂੰ ਮਨਜ਼ੂਰੀ, 8-9 ਜ਼ਿਲ੍ਹਿਆਂ ਵਿੱਚ ਖਾਲੀ ਅਸਾਮੀਆਆਂ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ : BJP ਵੱਲੋਂ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਨੱਡਾ ਦੀ ਟੀਮ ‘ਚ ਪੰਜਾਬ ਤੋਂ 2 ਲੀਡਰਾਂ ਦੇ ਨਾਂ
ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਖੁੱਡੀਆ ਨੇ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹ ਕਾਰਨ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਕਾਰਨ ਕਰੀਬ 900 ਘਰਾਂ ਨੂੰ ਨੁਕਸਾਨ ਪੁੱਜਾ ਹੈ। 391 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਹੜ੍ਹਾਂ ਕਾਰਨ 6 ਲੱਖ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ। ਸੂਬੇ ਨੂੰ 1500 ਕਰੋੜ ਦਾ ਨੁਕਸਾਨ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜੇ ਹੋਰ ਵਧ ਸਕਦੇ ਹਨ। 19 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: