ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਦਾ ਹਾਲ ਜਾਨਣ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਹਨ। ਦੱਸ ਦੇਈਏ ਕਿ ਕੇਜਰੀਵਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੰਜਾਬ ਆਏ ਹੋਏ ਹਨ।
CM ਮਾਨ ਦੀ ਸਿਹਤ ਕਿਹੜੇ ਕਾਰਨਾਂ ਕਰਕੇ ਵਿਗੜੀ ਹੈ, ਇਸ ਬਾਰੇ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਹੈ। ਜਿਥੇ ਇਕ ਪਾਸੇ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ ਤੇ ਉਨ੍ਹਾਂ ਵੱਲੋਂ ਗੁਰਦਾਸਪੁਰ ਵਿਖੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਣਾ ਸੀ ਪਰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਸੀਐੱਮ ਮਾਨ ਦੀ ਸਿਹਤ ਵਿਗੜੀ ਹੈ ਤਾਂ ਉਹ ਤੁਰੰਤ ਸੀਐੱਮ ਰਿਹਾਇਸ਼ ‘ਤੇ ਉਨ੍ਹਾਂ ਦਾ ਹਾਲ ਜਾਨਣ ਲਈ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਜਦੋਂ ਤੋਂ ਪੰਜਾਬ ਵਿਚ ਹੜ੍ਹ ਆਏ ਹਨ, CM ਮਾਨ ਪੂਰੀ ਤਰ੍ਹਾਂ ਐਕਟਿਵ ਹਨ। ਗਰਾਊਂਡ ਜ਼ੀਰੋ ‘ਤੇ ਜਾ ਕੇ ਲੋਕਾਂ ਦਾ ਹਾਲ-ਚਾਲ ਜਾਣ ਰਹੇ ਹਨ। ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























