ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸੇ ਕੰਪਨੀ ਨੇ ਨਾਭਾ ਵਿੱਚ ਕੈਚੱਪ ਪਲਾਂਟ ਲਾਇਆ ਹੈ, ਜਿਸ ਵਿੱਚ ਨਾਸਿਕ ਤੋਂ ਟਮਾਟਰ ਲਿਆਂਦੇ ਜਾਂਦੇ ਹਨ। ਕੰਪਨੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹੁਣ ਉਨ੍ਹਾਂ ਨੂੰ ਪਲਾਂਟ ਵਿੱਚ ਵਰਤੇ ਜਾਣ ਵਾਲੇ ਟਮਾਟਰ ਪੰਜਾਬ ਵਿੱਚੋਂ ਹੀ ਮਿਲਣਗੇ। ਇਸ ਨਾਲ ਕੰਪਨੀ ਨੂੰ ਭਾੜੇ ‘ਚ ਬੱਚਤ ਹੋਵੇਗੀ।
ਇਹ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੀ ਮਿੱਟੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ। ਇਸ ਫ਼ਸਲ ਤੋਂ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਕਰੀਬ ਇੱਕ ਘੰਟੇ ਤੱਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਏਅਰ ਇੰਡੀਆ ਦੀ ਫਲਾਈਟ ‘ਚ ਆਈ ਤਕਨੀਕੀ ਖਰਾਬੀ, 105 ਯਾਤਰੀਆਂ ਸਣੇ ਹੋਈ ਐਮਰਜੈਂਸੀ ਲੈਂਡਿੰਗ
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਵੱਡੀਆਂ ਕੰਪਨੀਆਂ ਦੇ ਪ੍ਰਬੰਧਨ ਨਾਲ ਵੀ ਮੁਲਾਕਾਤ ਕਰਨਗੇ। ਉਹ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਨਵੈਸਟ ਕਾਨਫਰੰਸ ਸਫਲ ਹੁੰਦੀ ਹੈ ਤਾਂ ਲਗਭਗ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਰਾਜ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਵਿੱਚ ਕਾਰੋਬਾਰ ਕਰਨ ਵਾਲਿਆਂ ਨੂੰ ਵੱਖ-ਵੱਖ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਸਰਕਾਰ ਸਿੰਗਲ ਵਿੰਡੋ ਸਿਸਟਮ ਰਾਹੀਂ ਸਾਰੀਆਂ ਸਹੂਲਤਾਂ ਇੱਕੋ ਥਾਂ ‘ਤੇ ਮੁਹੱਈਆ ਕਰਵਾਉਣ ਦੀ ਤਿਆਰੀ ‘ਚ ਹੈ।