ਪੰਜਾਬ ਵਿੱਚ ਸਰਕਾਰ ਸਥਾਪਿਤ ਹੋ ਗਈ ਹੈ। ਸ਼ਨੀਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸਣੇ 10 ਵਿਧਾਇਕਾਂ ਨੂੰ ਸਹੁੰ ਚੁਕਾ ਕੇ ਕੈਬਨਿਟ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਵਿੱਚ ਸ਼ਾਮਲ ਹੋਣ ਮਗਰੋਂ ਹਰਜੋਤ ਸਿੰਘ ਬੈਂਸ ਨੇ ਵੱਡਾ ਬਿਆਨ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਰਾਜਨੀਤੀ ਵਿੱਚ ਨੌਜਵਾਨਾਂ ਦਾ ਭਰੋਸਾ ਵਾਪਸ ਲਿਆਏ ਹਨ, ਅਸੀਂ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਬਣਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 2024 ਵਿੱਚ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਣੇ 17 ਮੰਤਰੀ ਬਣ ਸਕਦੇ ਹਨ। ‘ਆਪ’ ਸਰਕਾਰ ਵੱਲੋਂ ਅੱਜ 10 ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ। 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਦਾ ਵਿਸਤਾਰ ਕੀਤਾ ਜਾਵੇਗਾ।
ਮੰਤਰੀ ਅਹੁਦੇ ਦੀ ਸਹੁੰ ਲੈਣ ਵਾਲਿਆਂ ‘ਚ ਹਰਪਾਲ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਡਾ. ਵਿਜੇ ਸਿੰਗਲਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ETO, ਲਾਲਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਾਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਹਨ। ਇਨ੍ਹਾਂ ਵਿਚੋਂ ਹਰਪਾਲ ਚੀਮਾ ਦਿੜ੍ਹਬਾ ਤੋਂ ਤੇ ਮੀਤ ਹੇਅਰ ਬਰਨਾਲਾ ਤੋਂ ਦੂਜੀ ਵਾਰ ਚੁਣ ਕੇ ਆਏ ਹਨ। ਬਾਕੀ ਸਾਰੇ ਪਹਿਲੀ ਵਾਰ ਚੋਣ ਜਿੱਤ ਕੇ ਹੀ ਮੰਤਰੀ ਬਣ ਰਹੇ ਹਨ। ਪੰਜਾਬ ਸਰਕਾਰ ਵਿਚ ਹੁਣ CM ਮਾਨ ਸਣੇ 4 ਜੱਟ ਸਿੱਖ, 3 ਹਿੰਦੂ, 4 ਦਲਿਤ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਵਿਚ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹੈ।