ਨਿਊਜ਼ੀਲੈਂਡ ਵਿਚ ਸਿੱਖ ਭਾਈਚਾਰੇ ਵਲੋਂ ਕੱਢੇ ਜਾ ਰਹੇ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਨਗਰ ਕੀਰਤਨ ਦਾ ਰਾਹ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ’, ਇਹ ਸਾਡੀ ਜ਼ਮੀਨ ਹੈ, ਇਹੀ ਸਾਡਾ ਸਟੈਂਡ ਹੈ ਦੇ ਪੋਸਟਰ ਫੜੇ ਹੋਏ ਸਨ। ਇਹ ਪ੍ਰਦਰਸ਼ਨ ਉਸ ਸਮੇਂ ਹੋਇਆ ਜਦੋਂ ਸਿੱਖ ਭਾਈਚਾਰੇ ਦਾ ਨਗਰ ਕੀਰਤਨ ਗੁਰਦੁਆਰੇ ਵਾਪਸ ਪਰਤ ਰਿਹਾ ਸੀ।
ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਧਰਮ ਦਾ ਪ੍ਰਚਾਰ-ਪ੍ਰਸਾਰ ਕਰਨ ਦਾ ਹੱਕ ਹੈ। ਨਿਊਜ਼ੀਲੈਂਡ ਡਿਵੈਲਪਡ ਦੇਸ਼ ਹੈ,ਇਸ ਤਰ੍ਹਾਂ ਦਾ ਉਥੇ ਪਹਿਲਾਂ ਕਦੇ ਨਹੀਂ ਸੁਣਿਆ ਸੀ। ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅਜਨਾਲਾ ਦੇ ਪਿੰਡ ਪੈੜੇਵਾਲ ਪਹੁੰਚੇ ਰੈਪਰ ਬਾਦਸ਼ਾਹ ਤੇ ਉਨ੍ਹਾਂ ਦੀ ਮਾਤਾ, ਕਿਹਾ-‘ਇਹ ਸਾਡੀ ਡਿਊਟੀ’
ਕੇਂਦਰ ਸਰਕਾਰ ਨੂੰ ਨਿਊਜ਼ੀਲੈਂਡ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋ ਸਕਣ। ਐਂਟੀ ਇਮੀਗ੍ਰੇਸ਼ਨ ਪੂਰੀ ਦੁਨੀਆ ਵਿਚ ਚਲਿਆ ਹੋਇਆ ਹੈ। ਸਾਡੀ ਕੌਮ ਸਰਬਤ ਦਾ ਭਲਾ ਮੰਗਣ ਵਾਲੀ ਕੌਮ ਹੈ। ਸੀਐੱਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਰਾਜਦੂਤ ਨੂੰ ਬੁਲਾ ਕੇ ਇਸ ‘ਤੇ ਸਖਤ ਇਤਰਾਜ਼ ਜਤਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਸਾਡੇ ਨਾਗਰਿਕ ਸ਼ਾਂਤੀ ਪਸੰਦ ਹਨ। ਉਨ੍ਹਾਂ ਦਾ ਨਿਊਜ਼ੀਲੈਂਡ ਦੇ ਵਿਕਾਸ ਵਿਚ ਬਹੁਤ ਯੋਗਦਾਨ ਹੈ।
ਵੀਡੀਓ ਲਈ ਕਲਿੱਕ ਕਰੋ -:
























