ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਕਿੰਨੀ ਵੀ ਵੱਡੀ ਪਹੁੰਚ ਹੋਵੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕਰ ਰਹੇ ਹਾਂ ।
CM ਮਾਨ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਕੁਝ ਹੋਰ ਵੱਡੇ ਤਸਕਰ ਜੇਲ੍ਹ ਜਾਣਗੇ ਤੇ ਉਨ੍ਹਾਂ ਦੀਆਂ ਜਾਇਦਾਦਾਂ ਨਸ਼ਟ ਕੀਤੀਆਂ ਜਾਣਗੀਆਂ। ਨਸ਼ੇ ਖਿਲਾਫ ਮੁਹਿੰਮ ਪੂਰੇ ਜ਼ੋਰਾਂ ‘ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਹੈ। ਪੰਚਾਇਤਾਂ ਫਤਵੇ ਜਾਰੀ ਕਰ ਰਹੀਆਂ ਹਨ ਕਿ ਨਸ਼ਿਆਂ ਨਾਲ ਫੜ੍ਹੇ ਜਾਣ ਵਾਲਿਆਂ ਦੀ ਜ਼ਮਾਨਤ ਵੀ ਨਹੀਂ ਕਰਵਾਈ ਜਾਵੇਗੀ ਤੇ ਬੁਰੀ ਸੰਗਤ ਵਿਚ ਪਏ ਲੋਕਾਂ ਦਾ ਰੀ-ਹੈਬ ਸੈਂਟਰ ਵਿਚ ਇਲਾਜ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਓਰੇਂਜ ਅਲਰਟ, ਮੌਸਮ ਵਿਭਾਗ ਵੱਲੋਂ 4 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਤੂਫਾਨ ਨੂੰ ਲੈ ਕੇ ਚੇਤਾਵਨੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਦੇ ਘਰ ਸੱਥਰ ਵਿਛਾਉਣ ਵਾਲੇ ਅਤੇ ਮਾਵਾਂ-ਭੈਣਾਂ ਦੀਆਂ ਚੁੰਨੀਆਂ ਦੇ ਰੰਗ ਚਿੱਟੇ ਕਰਨ ਵਾਲੇ ਆਪਣੇ ਘਰਾਂ ‘ਚ ਦੀਪਮਾਲਾ ਕਰ ਕੇ ਮਹਿਫਲਾਂ ਲਗਾਉਣ, ਇਹ ਬਰਦਾਸ਼ਤ ਨਹੀਂ ਹੋ ਸਕਦਾ। ਸੀਐੱਮ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਰਹੇ ਸੀ ਕਿ ਸਬੂਤ ਆਉਣ ਦਿਓ, ਵੱਡੀਆਂ ਮੱਛੀਆਂ ‘ਤੇ ਤਰਸ ਨਹੀਂ ਕਰਾਂਗੇ। ਕੋਈ ਆਪਣੇ ਦਿਲ ਵਿਚ ਗਲਤਫਹਿਮੀ ਨਾ ਰੱਖੋ ਕਿ ਉਹ ਇਹ ਨਾ ਸਮਝਣ ਕਿ ਉਨ੍ਹਾਂ ਦੀ ਵੱਡੀ ਅਧਿਕਾਰੀਆਂ ਨਾਲ ਬਣਦੀ ਹੈ ਤਾਂ ਉਹ ਬਚ ਜਾਣਗੇ। ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























