ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਕੁਰਾਲੀ ਦੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਸਪਤਾਲ ਦਾ ਦੌਰਾ ਕੀਤਾ, ਉਥੇ ਦਾਖਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ CM ਮਾਨ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਵੀ ਮੌਜੂਦ ਸਨ। ਇਸ ਦੌਰਾਨ ਮਾਨ ਨੇ ਕਿਹਾ ਕਿ ਉਹ ਕੁਰਾਲੀ ਦੇ ਹਸਪਤਾਲ ਵਿੱਚ ਕੋਈ ਛਾਪੇਮਾਰੀ ਕਰਨ ਨਹੀਂ ਆਏ ਸਨ, ਸਗੋਂ ਇੱਥੋਂ ਲੰਘਣ ਵੇਲੇ ਮਰੀਜ਼ਾਂ ਨੂੰ ਮਿਲਣ ਆਏ ਸਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਸਪਤਾਲ ਦੀ ਇਮਾਰਤ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਬਣਾਇਆ ਜਾਵੇਗਾ। ਇੱਥੋਂ ਦੀਆਂ ਕੰਧਾਂ ਦੀ ਹਾਲਤ ਵੀ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪਹਿਲਾ ਕੰਮ ਪੰਜਾਬ ਨੂੰ ਤੰਦਰੁਸਤ ਬਣਾਉਣਾ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਲ ਰਹੀਆਂ ਹਨ। ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਪ੍ਰਣਾਲੀ ਵਿੱਚ ਸੁਧਾਰ ਹੋਇਆ ਹੈ ਅਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੀ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ : ਕੁੱਤੇ ਤੋਂ ਬਚਣ ਲਈ ਫੂਡ ਡਿਲੀਵਰੀ ਬੁਆਏ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਨਾਜ਼ੁਕ
ਇਸ ਦੌਰਾਨ CM ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 8-9 ਸਾਲ ਸੰਸਦ ਵਿੱਚ ਇਕੱਠੇ ਕੰਮ ਕੀਤਾ ਹੈ, ਉਹ ਸੰਗਰੂਰ ਤੋਂ ਸੰਸਦ ਮੈਂਬਰ ਸਨ ਅਤੇ ਸੰਤੋਖ ਸਿੰਘ ਚੌਧਰੀ ਜਲੰਧਰ ਤੋਂ ਸੰਸਦ ਮੈਂਬਰ ਸਨ। ਉਹਨਾਂ ਦੇ ਅਕਾਲ ਚਲਾਣੇ ਦਾ ਬਹੁਤ ਦੁੱਖ ਹੈ, ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਵੀਡੀਓ ਲਈ ਕਲਿੱਕ ਕਰੋ -: