CM orders immediate : ਪੰਜਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਹਨ ਕਿ ਦੋਸ਼ੀਆਂ ਦੀ ਪਛਾਣ ਕਰਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈਣ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦੇ ਗਲਤ ਤੇ ਸਿਆਸਤ ਤੋਂ ਪ੍ਰੇਰਿਤ ਦੋਸ਼ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਇਹ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਵਿਖੇ ਇੱਕ ਮੀਟਿੰਗ ‘ਚ ਸ਼ਾਮਲ ਹੋਣ ਲਈ ਆਏ ਸਨ ਜਿਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤੇ ਇਸ ਦਰਮਿਆਨ ਪੁਲਿਸ ਤੇ ਕਿਸਾਨਾਂ ਵਿਚਾਲੇ ਝੜੱਪ ਹੋ ਗਈ ਜਿਸ ਨੂੰ ਕਾਫੀ ਦੇਰ ਦੇ ਹੰਗਾਮੇ ਤੋਂ ਬਾਅਦ ਸ਼ਾਂਤ ਕੀਤਾ ਗਿਆ ਪਰ ਜਦੋਂ ਅਸ਼ਵਨੀ ਸ਼ਰਮਾ ਵਾਪਸ ਜਾਣ ਲੱਗੇ ਤਾਂ ਰਸਤੇ ‘ਚ ਜਲੰਧਰ-ਪਠਾਨਕੋਟ ਰੋਡ ‘ਤੇ ਪੈਂਦੇ ਚੌਲਾਂਗ ਟੋਲ ਪਲਾਜਾ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਘੇਰ ਲਿਆ ਤੇ ਅਸ਼ਵਨੀ ਸ਼ਰਮਾ ‘ਤੇ ਕਿਸਾਨਾਂ ਹਮਲਾ ਵੀ ਕੀਤਾ ਗਿਆ। ਇਸ ਤੋਂ ਬਾਅਦ ਅਸ਼ਵਨੀ ਸ਼ਰਮਾ ਤੇ ਉਨ੍ਹਾਂ ਦੇ ਸਾਥੀ ਦਸੂਹਾ ਪੁਲਿਸ ਥਾਣੇ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਵਾਧੂ ਸੁਰੱਖਿਆ ਲੈਣ ਲਈ ਪਹੁੰਚੇ।