ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦੇ ਬਾਅਦ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਸੀ ਕਿ ਹੁਣ ਕੇਜਰੀਵਾਲ ਕੀ ਕਰਨਗੇ? ਕੀ ਕੇਜਰੀਵਾਲ ਭਗਵੰਤ ਮਾਨ ਤੋਂ ਅਸਤੀਫਾ ਲੈ ਕੇ ਖੁਦ ਪੰਜਾਬ ਦੇ ਸੀਐੱਮ ਬਣ ਜਾਣਗੇ। ਇਸ ਅਟਕਲ ਨੂੰ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਖਾਰਜ ਦਿੱਤਾ। ਪੰਜਾਬ ਦਾ ਸੀਐੱਮ ਬਦਲੇ ਜਾਣ ਦੇ ਸਵਾਲ ‘ਤੇ ਮੁੱਖ ਮੰਤਰੀ ਮਾਨ ਨੇ ਜਵਾਬ ਦਿੱਤਾ ਕਿ ਸੀਐੱਮ ਬਦਲੇ ਜਾਣ ਦੀ ਚਰਚਾ ਪੂਰੀ ਤਰ੍ਹਾਂ ਤੋਂ ਅਫਵਾਹ ਹੈ। ਇਸ ਵਿਚ ਥੋੜ੍ਹੀ ਜਿਹੀ ਵੀ ਸੱਚਾਈ ਨਹੀਂ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦਾ CM ਬਦਲੇ ਜਾਣ ਦੀ ਚਰਚਾ ਪੂਰੀ ਤਰ੍ਹਾਂ ਅਫ਼ਵਾਹ ਹੈ।ਅਰਵਿੰਦ ਕੇਜਰੀਵਾਲ ਸਾਡੇ ਨੈਸ਼ਨਲ ਕਨਵੀਨਰ ਹਨ। – ਉਹ ਰਾਸ਼ਟਰੀ ਪਾਰਟੀ ਦੇ ਨੇਤਾ ਹਨ। ਜਿਹੜੇ ਲੋਕ ਉਨ੍ਹਾਂ ਨੂੰ ਪਸੰਦ ਨਹੀਂ ਕਰਦੇ ਉਨ੍ਹਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਹਨ।
ਇਹ ਵੀ ਪੜ੍ਹੋ : ‘ਨੌਜਵਾਨਾਂ ਨੂੰ ਅਸੀਂ ਡਿਪ੍ਰੇਸ਼ਨ ‘ਚ ਨਹੀਂ ਜਾਣ ਦੇਵਾਂਗੇ’ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨ ਜਾ ਰਹੇ ਹਨ। ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਗੱਲਾਂ ਨਿਰਾਧਾਰ ਹਨ ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
