ਲਖਨਊ: ਲਖੀਮਪੁਰ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਤੋਂ ਪਹਿਲਾਂ ਹੋਏ ਹੰਗਾਮੇ ਦਾ ਪਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਘਟਨਾ ਦਾ ਸਖਤ ਨੋਟਿਸ ਲਿਆ। ਆਦਿੱਤਿਆਨਾਥ ਨੇ ਏਡੀਜੀ ਲਾਅ ਐਂਡ ਆਰਡਰ ਅਤੇ ਆਈਜੀ ਲਕਸ਼ਮੀ ਸਿੰਘ ਸਣੇ ਸੀਨੀਅਰ ਅਧਿਕਾਰੀਆਂ ਨੂੰ ਲਖੀਮਪੁਰ ਪਹੁੰਚਣ ਲਈ ਕਿਹਾ ਹੈ।
ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵਧੀਕ ਪੁਲਿਸ ਸੁਪਰਡੈਂਟ ਅਤੇ ਜ਼ਿਲ੍ਹਾ ਅਧਿਕਾਰੀ ਸਮੇਤ ਕਈ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਗਾਜ਼ੀਆਬਾਦ ਪ੍ਰਸ਼ਾਸਨ ਨੇ ਗਾਜ਼ੀਪੁਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਲਖੀਮਪੁਰ ਖੀਰੀ ਪਹੁੰਚ ਰਹੇ ਹਨ। ਨਾਲ ਹੀ ਸਮਾਜਵਾਦੀ ਪਾਰਟੀ ਦਾ ਵਫਦ ਭਲਕੇ ਲਖੀਮਪੁਰ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ- ਖੀਰੀ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਇੱਕ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ ਲਖੀਮਪੁਰ-ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਜੱਦੀ ਪਿੰਡ ਬਨਬੀਰਪੁਰ ਵੀ ਜਾਣਾ ਸੀ।
ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ ‘ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ। ਹਾਲਾਂਕਿ, ਕੇਸ਼ਵ ਪ੍ਰਸਾਦ ਮੌਰਿਆ ਦੇ ਆਉਣ ਤੋਂ ਪਹਿਲਾਂ ਹੀ ਕੁਝ ਭਾਜਪਾ ਨੇਤਾਵਾਂ ਅਤੇ ਕਿਸਾਨਾਂ ਵਿੱਚ ਹੰਗਾਮਾ ਹੋ ਗਿਆ। ਉਪ ਮੁੱਖ ਮੰਤਰੀ ਨੂੰ ਰਿਸੀਵ ਕਰਨ ਜਾਣ ਵੇਲੇ ਕੇਂਦਰੀ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗੱਡੀ ਦਾ ਰਸਤਾ ਰੋਕ ਕੇ ਕਿਸਾਨ ਵਿਰੋਧ ਕਰਨ ਲੱਗੇ।
ਖੁਦ ਨੂੰ ਕਿਸਾਨਾਂ ਨਾਲ ਘਿਰਿਆ ਵੇਖ ਕੇ ਕੇਂਦਰੀ ਮੰਤਰੀ ਦੇ ਪੁੱਤਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਅੰਦੋਲਨ ਕਰ ਰਹੇ ਕਿਸਾਨ ਉਸ ਦੀ ਗੱਡੀ ਅੱਗੇ ਆ ਗਏ, ਟੱਕਰ ਲੱਗਣ ਨਾਲ 4 ਕਿਸਾਨਾਂ ਸਣੇ 8 ਦੀ ਮੌਤ ਹੋ ਜਾਣ ਦੀ ਖਬਰ ਹੈ, ਜਦਕਿ 8 ਜ਼ਖਮੀ ਦੱਸੇ ਜਾ ਰਹੇ ਹਨ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਮੰਤਰੀ ਦੇ ਪੁੱਤਰ ਦੀਆਂ ਦੋਵੇਂ ਗੱਡੀਆਂ ਫੂਕ ਦਿੱਤੀਆਂ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਭਾਰਤੀ ਕਿਸਾਨ ਯੂਨੀਅਨ ਦੇ ਝੰਡਿਆਂ ਤੋਂ ਇਲਾਵਾ ਅੰਦੋਲਨਕਾਰੀ ਕਿਸਾਨਾਂ ਦੇ ਹੱਥਾਂ ਵਿੱਚ ਕਾਲੇ ਝੰਡੇ ਵੀ ਸਨ। ਤੁਹਾਨੂੰ ਦੱਸ ਦੇਈਏ, ਇਸ ਤੋਂ ਪਹਿਲਾਂ, 26 ਸਤੰਬਰ ਨੂੰ ਇੱਕ ਪ੍ਰੋਗਰਾਮ ਦੇ ਦੌਰਾਨ, ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰ ਟੇਨੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਟੇਨੀ ਨੇ ਉਦੋਂ ਕਿਹਾ ਸੀ ਕਿ ਕਿਸਾਨਾਂ ਦੇ ਆਗੂ ਖੁਦ ਸਾਹਮਣਾ ਨਹੀਂ ਕਰ ਪਾ ਰਹੇ ਤਾਂ ਕਿਸਾਨਾਂ ਨੂੰ ਵਰਗਲਾ ਰਹੇ ਹਨ।
ਇਹ ਵੀ ਪੜ੍ਹੋ : ਲਖੀਮਪੁਰ-ਖੀਰੀ ਹਾਦਸੇ ‘ਤੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਸੀ ਕਿ 15 ਲੋਕ ਅੰਦੋਲਨ ਕਰ ਰਹੇ ਹਨ। ਜੇ ਤਿੰਨੇ ਕਾਨੂੰਨ ਕਾਲੇ ਹੁੰਦੇ ਤਾਂ ਪੂਰੇ ਦੇਸ਼ ਦੇ ਕਿਸਾਨ ਅੰਦੋਲਨ ਕਰਦੇ। ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਇਸ ਬਿਆਨ ਤੋਂ ਨਾਰਾਜ਼ ਕਿਸਾਨਾਂ ਨੇ ਉਪ ਮੁੱਖ ਮੰਤਰੀ ਮੌਰਿਆ ਦੇ ਹੈਲੀਕਾਪਟਰ ਨੂੰ ਉਤਰਨ ਨਾ ਦੇਣ ਦਾ ਫੈਸਲਾ ਕੀਤਾ।
ਐਤਵਾਰ ਨੂੰ ਲਖੀਮਪੁਰ ਖੀਰੀ ਦੇ ਮਹਾਰਾਜਾ ਅਗਰਸੇਨ ਖੇਡ ਮੈਦਾਨ ਨੇ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ ਜਿੱਥੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਹੈਲੀਕਾਪਟਰ ਉਤਰਨਾ ਸੀ। ਹਾਲਾਂਕਿ, ਕਿਸਾਨਾਂ ਦੇ ਵਿਰੋਧ ਦੇ ਭੜਕਣ ‘ਤੇ ਉਪ ਮੁੱਖ ਮੰਤਰੀ ਦਾ ਪ੍ਰੋਗਰਾਮ ਐਤਵਾਰ ਸਵੇਰੇ ਬਦਲ ਗਿਆ ਅਤੇ ਸਵੇਰੇ 9.30 ਵਜੇ ਉਹ ਸੜਕ ਰਾਹੀਂ ਲਖਨਊ ਛੱਡ ਕੇ ਦੁਪਹਿਰ 12 ਵਜੇ ਲਖੀਮਪੁਰ ਪਹੁੰਚੇ।