ਪੰਜਾਬ ਵਿਚ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਸੂਬੇ ਵਿਚ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਸੰਘਣੀ ਧੁੰਦ ਪੈ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ ਜਿਸ ਦਾ ਅਸਰ ਪੰਜਾਬ ਤੇ ਚੰਡੀਗੜ੍ਹ ਵਿਚ ਦੇਖਣ ਨੂੰ ਮਿਲ ਰਿਹਾ ਹੈ ਤੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ।
ਚੰਡੀਗੜ੍ਹ ਵਿਚ ਵੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਤੇ ਮਾਨਸਾ ਵਿਚ ਸੰਘਣੀ ਧੁੰਦ ਨੂੰ ਲੈ ਕੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇਥੇ ਸੀਤ ਲਹਿਰ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਬਾਜ਼ਾਰ ਤੇ ਪੈਟਰੋਲ ਪੰਪ ਬੰਦ
ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ 3 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਅਸਰ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ ਵਿਚ ਤਾਪਮਾਨ ਵਿਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਜਦੋਂ ਕਿ ਚੰਡੀਗੜ੍ਹ ਦੇ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਦਸੰਬਰ ਦੇ ਆਖਰੀ ਦਿਨਾਂ ਵਿਚ ਪੰਜਾਬ, ਚੰਡੀਗੜ੍ਹ ਸਣੇ ਹਰਿਆਣਾ ਵਿਚ ਮੀਂਹ ਪਿਆ ਸੀ। 1 ਤੋਂ 6 ਜਨਵਰੀ ਵਿਚ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਹੀ ਹੈ ਜਿਸ ਦੇ ਬਾਅਦ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ ਜਿਸ ਦੇ ਬਾਅਦ ਪੰਜਾਬ ਚੰਡੀਗੜ੍ਹ ਵਿਚ ਇਕ ਵਾਰ ਫਿਰ ਤਾਪਮਾਨ ਵਿਚ ਗਿਰਾਵਟ ਆਉਣ ਦੀ ਉਮੀਦ ਹੈ।
ਚੰਡੀਗੜ੍ਹ-ਸਵੇਰ ਸਮੇਂ ਧੁੰਦ ਰਹੇਗੀ, ਦੁਪਹਿਰ ਨੂੰ ਆਸਮਾਨ ਸਾਫ ਰਹੇਗਾ। ਤਾਪਮਾਨ 9 ਤੋਂ 19 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਅੰਮ੍ਰਿਤਸਰ-ਸੀਤ ਲਹਿਰ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚ ਰਹਿਣ ਦਾ ਅਨੁਮਾਨ ਹੈ।
ਜਲੰਧਰ-ਕੋਲਡ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 18 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ-ਸਵੇਰ ਸਮੇਂ ਧੁੰਦ ਰਹੇਗੀ, ਦੁਪਹਿਰ ਨੂੰ ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 18 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਪਟਿਆਲਾ-ਸਵੇਰ ਦੇ ਸਮੇਂ ਧੁੰਦ ਰਹੇਗੀ, ਦੁਪਹਿਰ ਨੂੰ ਆਸਮਾਨ ਸਾਫ ਰਹੇਗਾ, ਤਾਪਮਾਨ 9 ਤੋਂ 18 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਮੋਹਾਲੀ ਵਿਚ ਵੀ ਸਵੇਰ ਸਮੇਂ ਧੁੰਦ ਰਹੇਗੀ, ਦੁਪਿਹਰ ਨੂੰ ਆਸਮਾਨ ਸਾਫ ਰਹੇਗਾ ਤੇ ਤਾਪਮਾਨ 10 ਤੋਂ 19 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -: