ਪੰਜਾਬ ਤੇ ਚੰਡੀਗੜ੍ਹ ਵਿਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਦੋਵਾਂ ਸੂਬਿਆਂ ਵਿਚ ਸੀਤ ਲਹਿਰ ਚੱਲ ਰਹੀ ਹੈ। ਸਵੇਰੇ ਤੇ ਸ਼ਾਮ ਠੰਡ ਬਹੁਤ ਜ਼ਿਆਦਾ ਵਧ ਗਈ ਹੈ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਹੈ। ਧੁੰਦ ਵੀ ਪੈ ਰਹੀ ਹੈ। ਪਹਾੜਾਂ ਵਿਚ ਬਰਫਬਾਰੀ ਤੇ ਹਵਾਵਾਂ ਚੱਲ ਰਹੀਆਂ ਹਨ ਤੇ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦਿਖ ਰਿਹਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਉਤਰਾਖੰਡ ਵਿਚ ਭਾਰੀ ਬਰਫ ਪੈ ਰਹੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸੀਤ ਲਹਿਰ ਚੱਲ ਰਹੀ ਹੈ।ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਜੋ ਕਿ ਸਾਧਾਰਨ ਤਾਪਮਾਨ ਤੋਂ 1.6 ਡਿਗਰੀ ਘੱਟ ਰਿਹਾ ਹੈ।
ਫਰੀਦਕੋਟ ਸੂਬਾ ਸਭ ਤੋਂ ਠੰਡਾ ਰਿਹਾ ਹੈ। ਇਥੇ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਪੰਜਾਬ ਤੇ ਆਸਪਾਸ ਦੇ ਇਲਾਕਿਆਂ ਵਿਚ ਉਪਰੀ ਹਵਾ ਵਿਚ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ। ਇਸ ਵਜ੍ਹਾ ਤੋਂ ਹਿਮਾਚਲ ਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਮੌਸਮ ਨੂੰ ਪ੍ਰਭਾਵਿਤ ਕਰਨਗੀਆਂ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਜਲੰਧਰ ਅਤੇ ਮਾਨਸਾ ਕੁਝ ਥਾਵਾਂ ‘ਤੇ ਸ਼ੀਤ ਲਹਿਰ ਚੱਲ ਸਕਦੀ ਹੈ। ਦੂਜੇ ਪਾਸੇ ਠੰਡ ਦੇ ਮੌਸਮ ਨੂੰ ਦੇਖਦੇ ਹੋਏ ਚੰਡੀਗੜ੍ਹ ਸਿਹਤ ਵਿਭਾਗ ਨੇ ਲੋਕਾਂ ਲਈ ਇਕ ਐਡਵਾਇਜਰੀ ਜਾਰੀ ਕੀਤੀ ਹੈ ਕਿ ਜਿੰਨਾ ਹੋ ਸਕੇ ਘਰਾਂ ਦੇ ਅੰਦਰ ਰਹੋ। ਦੂਜੇ ਪਾਸੇ ਪੰਜਾਬ ਤੇ ਚੰਡੀਗੜ੍ਹ ਦੀ ਹਵਾ ਪ੍ਰਦੂਸ਼ਿਤ ਹੋ ਚੁੱਕੀ ਹੈ। ਸਵੇਰੇ 7 ਵਜੇ ਮੰਡੀ ਗੋਬਿੰਦਗੜ੍ਹ ਦਾ AQI 253 ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਦਾ AQI 217 ਰਿਹਾ ਹੈ।
ਇਹ ਵੀ ਪੜ੍ਹੋ : ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ/ਤ, 10 ਤਰੀਕ ਨੂੰ ਪਹਿਲੀ ਵਾਰ ਪੁੱਤ ਨੂੰ ਲੈ ਕੇ ਆਉਣਾ ਸੀ ਪੰਜਾਬ
ਮੌਸਮ ਵਿਭਾਗ ਦੇ ਮੁਤਾਬਕ ਅਗਲੇ 7 ਦਿਨਾਂ ਤੱਕ ਮੀਂਹ ਨਹੀਂ ਪਵੇਗਾ, ਮੌਸਮ ਸੁੱਕਾ ਰਹੇਗਾ। ਸੂਬੇ ਦੇ ਕੁਝ ਇਲਾਕਿਆਂ ਵਿਚ ਹਲਕਾ ਜਾਂ ਮੱਧਮ ਕੋਹਰਾ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਰਾਤ ਦਾ ਤਾਪਮਾਨ ਅਜਿਹਾ ਹੀ ਰਹੇਗਾ ਜ਼ਿਆਦਾ ਫਰਕ ਨਹੀਂ ਪਵੇਗਾ। ਕੁਝ ਥਾਵਾਂ ‘ਤੇ ਠੰਡ ਜ਼ਿਆਦਾ ਮਹਿਸੂਸ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























