ਪੰਜਾਬ ਸਣੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਹੈ। ਦੂਜੇ ਪਾਸੇ ਪੱਛਮੀ ਗੜਬੜੀ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਹਨ੍ਹੇਰੀ ਤੇ ਤੂਫਾਨ ਦੀ ਵੀ ਸੰਭਾਵਨਾ ਪ੍ਰਗਟਾਈ ਹੈ।
27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਵੇਗਾ ਤੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵਿਚ ਵੀ ਗਿਰਾਵਟ ਆਏਗੀ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਔਸਤਨ ਅਧਿਕਤਮ ਤਾਪਮਾਨ ਵਿਚ 1.8 ਡਿਗਰੀ ਦਾ ਵਾਧਾ ਹੋਇਆ ਹੈ।
ਪੰਜਾਬ ਵਿਚ ਰਾਤ ਦਾ ਤਾਪਮਾਨ ਵੀ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿਚ ਰਾਤ ਦਾ ਤਾਪਮਾਨ 4.2 ਡਿਗਰੀਤੋਂ 8 ਡਿਗਰੀ ਦੇ ਵਿਚ ਦਰਜ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ ਹੈ। ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਵਿਚ 0.9 ਡਿਗਰੀ ਦੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ‘ਤੇ ਪਹੁੰਚੀ ਪੰਜਾਬ ਸਰਕਾਰ, ਡੱਲੇਵਾਲ ਨੂੰ ਭੁੱਖ ਹੜਤਾਲ ਛੱਡਣ ਦੀ ਕੀਤੀ ਅਪੀਲ
ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਲਈ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਜ਼ਰੂਰੀ ਹੋਣ ‘ਤੇ ਹੀ ਘਰ ਤੋਂ ਬਾਹਰ ਨਿਕਲਣ।
ਵੀਡੀਓ ਲਈ ਕਲਿੱਕ ਕਰੋ -: