ਭਾਰਤ ਦੇ ਪਹਾੜੀ ਰਾਜਾਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਉੱਤਰ-ਪੱਛਮੀ ਮੈਦਾਨੀ ਖੇਤਰਾਂ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਇਸ ਹਫਤੇ ਦੇ ਅੰਤ ਵਿੱਚ ਸੀਤ ਲਹਿਰ ਦੇ ਹਾਲਾਤ ਵਾਪਸ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਗਲੇ 4-5 ਦਿਨਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਉੱਤਰ-ਪੱਛਮੀ ਭਾਰਤ ‘ਚ ਘੱਟੋ-ਘੱਟ ਤਾਪਮਾਨ ‘ਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ, ਉੜੀਸਾ, ਝਾਰਖੰਡ ਅਤੇ ਸਿੱਕਿਮ ‘ਚ 14 ਜਨਵਰੀ ਤੱਕ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਓਡੀਸ਼ਾ ਤੇ ਤੇਲੰਗਾਨਾ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਹਫਤੇ ਦੇ ਅੰਤ ਤੱਕ ਤਾਮਿਲਨਾਡੂ, ਕਰਾਈਕਲ, ਪੁਡੂਚੇਰੀ, ਕੇਰਲਾ ਅਤੇ ਮਾਹੇ ‘ਚ ਤੂਫਾਨ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਕਮੀ ਆਵੇਗੀ। ਇਸ ਦੇ ਨਾਲ ਹੀ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵੀ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦਿੱਲੀ-ਐੱਨ.ਸੀ.ਆਰ., ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ ਅਤੇ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ‘ਚ ਠੰਡ ਦੇ ਵਿਚਕਾਰ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ। ਆਈਐਮਡੀ ਨੇ ਪੂਰੇ ਹਫ਼ਤੇ ਲਈ ਦਿੱਲੀ ਵਿੱਚ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 12 ਅਤੇ 13 ਜਨਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ।