Cold weather in Punjab : ਪਿਛਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਕਾਫੀ ਕਮੀ ਆਈ ਹੈ ਪਰ ਅਸਲੀ ਠੰਡ ਤਾਂ ਮੀਂਹ ਪੈਣ ਤੋਂ ਬਾਅਦ ਹੀ ਸ਼ੁਰੂ ਹੋਵੇਗੀ। ਪਿਛਲੇ ਕੁਝ ਮਹੀਨਿਆਂ ਤੋਂ ਮੀਂਹ ਨਹੀਂ ਪਿਆ ਹੈ। ਹੁਣ ਢਾਈ ਤੋਂ ਤਿੰਨ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਉਮੀਦ ਜਾਗੀ ਹੈ। ਇਸ ਵਾਰ, ਠੰਡ ਦੇ ਮੌਸਮ ਦੀ ਪਹਿਲੀ ਬਾਰਿਸ਼ 15 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਸ਼ਹਿਰ ਵਿਚ ਹਲਕੀ ਬਾਰਿਸ਼ ਹੋਣ ਦੇ ਸੰਕੇਤ ਹਨ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਜੰਮੂ ਕਸ਼ਮੀਰ ਦੇ ਨੇੜੇ ਸਰਗਰਮ ਹੈ, ਜੋ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਦੇਵੇਗਾ। ਇਸ ਦੇ ਨਾਲ ਹੀ ਦਿਨ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਵੇਗੀ ਅਤੇ ਮੈਦਾਨੀ ਇਲਾਕਿਆਂ ਵਿਚ ਵੀ ਚੰਗੀ ਖਾਸੀ ਠੰਡ ਦੀ ਦਸਤਕ ਹੋ ਜਾਵੇਗੀ।
ਮੀਂਹ ਪੈਣ ਤੋਂ ਬਾਅਦ ਦਿਨ ਵੇਲੇ ਤਾਪਮਾਨ 24 ਤੋਂ 25 ਡਿਗਰੀ ਦੇ ਆਸ ਪਾਸ ਪਹੁੰਚ ਸਕਦਾ ਹੈ। ਇਸ ਸਮੇਂ ਦਿਨ ਦਾ ਤਾਪਮਾਨ ਆਮ ਨਾਲੋਂ ਵਧੇਰੇ ਰਿਕਾਰਡ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਇਕ ਡਿਗਰੀ ਵੱਧ ਸੀ, ਜਦੋਂਕਿ ਘੱਟੋ- ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਿਹਾ। ਬਾਰਿਸ਼ ਨਾਲ ਜਿਥੇ ਠੰਡ ਵਿੱਚ ਵਾਧਾ ਹੋਵੇਗਾ ਉਥੇ ਹੀ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਹੋਣ ਦੀ ਉਮੀਦ ਹੈ।
ਇਥੇ ਤੁਹਾਨੂੰ ਦੱਸ ਦੇਈਏ ਕਿ ਉੱਤਰ ਭਾਰਤ ਵਿਚ ਲੰਬੇ ਸਮੇਂ ਤੋਂ ਮੀਂਹ ਨਹੀਂ ਪਿਆ ਸੀ। ਚੰਡੀਗੜ੍ਹ ਵਿੱਚ ਸਤੰਬਰ ਦੇ ਪਹਿਲੇ ਹਫ਼ਤੇ ਬਾਰਿਸ਼ ਹੋਈ। ਉਸ ਦੇ ਬਾਅਦ ਤੋਂ ਹੀ ਇਹ ਸੁੱਕਿਆ ਹੋਇਆ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਤਿੰਨ ਤੋਂ ਚਾਰ ਵਾਰ ਆਈ, ਪਰ ਕਮਜ਼ੋਰ ਹੋਣ ਕਾਰਨ ਉੱਚਾਈ ਵਾਲੇ ਖੇਤਰ ਵਿੱਚ ਸਿਰਫ ਬਰਫਬਾਰੀ ਹੋਈ। ਉਥੇ ਹੀ ਚੰਡੀਗੜ੍ਹ ਵਿੱਚ ਸ਼ਹਿਰ ਵਿਚ ਦਿਨ ਦਾ ਤਾਪਮਾਨ ਇਸ ਸਮੇਂ ਤਕਰੀਬਨ 28 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਬਾਰਿਸ਼ ਕਾਰਨ ਇਸ ਵਿੱਚ ਵੀ ਕਮੀ ਆਏਗੀ।