ਪੰਜਾਬ ਸਣੇ ਚੰਡੀਗੜ੍ਹ ‘ਚ ਸ਼ਨੀਵਾਰ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਠੰਡਾ ਦਿਨ ਅਤੇ ਰਾਤ ਰਿਹਾ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 14.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਸੀ।
ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗਰ੍ਹ ਵਿੱਚ ਕੱ ਥਾਵਾਂ ‘ਤੇ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸੀਤਲਹਿਰ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਪਾਰੇ ‘ਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਨੇੜੇ ਹੀ ਰਿਹਾ। ਦੂਜੇ ਪਾਸੇ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.4 ਡਿਗਰੀ ਘੱਟ ਦਰਜ ਕੀਤਾ ਗਿਆ। ਰੋਪੜ 1.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।
ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ। ਇਸ ਦੌਰਾਨ ਖਾਸ ਕਰਕੇ ਸਵੇਰ ਅਤੇ ਸ਼ਾਮ ਨੂੰ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਗੁਜਰਾਤ : ਕ੍ਰਿਸਮਿਸ ‘ਤੇ ਚਾਕਲੇਟ ਵੰਡ ਰਹੇ ਸਾਂਟਾ ਕਲਾਜ਼ ਨੂੰ ਲੋਕਾਂ ਨੇ ਕੁੱਟਿਆ, ਹਸਪਤਾਲ ‘ਚ ਭਰਤੀ
ਰੋਪੜ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.0, ਲੁਧਿਆਣਾ 5.9, ਪਟਿਆਲਾ 4.8, ਜਲੰਧਰ 6.2, ਬਰਨਾਲਾ 5.9 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ 17 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਨੀਵਾਰ ਨੂੰ ਸਵੇਰੇ ਅਤੇ ਸ਼ਾਮ ਨੂੰ ਰੈੱਡ ਅਲਰਟ ਦੇ ਤਹਿਤ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਰਹੀ ਅਤੇ ਸੀਤ ਲਹਿਰਾਂ ਵੀ ਚੱਲੀਆਂ।
ਵੀਡੀਓ ਲਈ ਕਲਿੱਕ ਕਰੋ -: