ਲੁਧਿਆਣਾ ਦੇ ਇਕ ਨਿੱਜੀ ਕਾਲਜ ਵਿਚ ਵਿਦਿਆਰਥਣ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਆਤਮਹੱਤਿਆ ਕਰਨ ਤੋਂ ਪਹਿਲਾਂ ਵਿਦਿਆਰਥਣ ਨੇ ਆਪਣੀਆਂ ਸਾਥੀ ਵਿਦਿਆਰਥਣਾਂ ਨੂੰ ਸੁਨੇਹਾ ਭੇਜਿਆ ਕਿ ਉਸ ਕੋਲ ਹੋਰ ਕੋਈ ਰਸਤਾ ਨਹੀਂ ਹੈ। ਜਿਵੇਂ ਹੀ ਸਾਥੀ ਵਿਦਿਆਰਥੀ ਨੇ ਇਹ ਸੁਨੇਹਾ ਪੜ੍ਹਿਆਂ ਤਾਂ ਉਸ ਨੇ ਕਾਲਜ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕੀਤਾ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਾਲਜ ਦੀ ਤਲਾਸ਼ੀ ਲੈਣ ‘ਤੇ ਵਿਦਿਆਰਥਣ ਦੀ ਦੇਹ ਪੱਖੇ ਨਾਲ ਲਟਕਦੀ ਹੋਈ ਮਿਲੀ।
ਵਿਦਿਆਰਥਣ ਦੀ ਪਛਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ BBA ਦੂਜੇ ਸਮੈਸਟਰ ਦੀ ਵਿਦਿਆਰਥਣ ਸੀ । ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
