Colleges and Universities in Punjab : ਚੰਡੀਗੜ੍ਹ : ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਹੈ ਕੋਵਿਡ ਕਾਰਨ ਬੰਦ ਪਏ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੁੱਲ੍ਹ ਰਹੇ ਹਨ। ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 16 ਨਵੰਬਰ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਉਥੇ ਹੀ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਸੂਬਾ ਸਰਕਾਰ ਨੇ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲਿਆ ਹੈ।
ਇਸ ਸਬੰਧ ਵਿੱਚ ਅੱਜ ਵੀਰਵਾਰ ਨੂੰ ਸੂਬਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ 16 ਨਵੰਬਰ ਤੋਂ ਇਹ ਸਾਰੇ ਵਿੱਦਿਅਕ ਅਦਾਰੇ ਖੋਲ੍ਹੇ ਜਾਣਗੇ। ਇਨ੍ਹਾਂ ਦੇ ਦੇ ਪ੍ਰਸ਼ਾਸਕੀ ਵਿਭਾਗਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਏਗੀ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ ਐਚ ਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲ੍ਹਣ ਲਈ ਦਿਸ਼ਾ- ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਨਿਰਦੇਸ਼ਾਂ ਦੇ ਅਨੁਸਾਰ, ਸਰਕਾਰ ਨੇ ਅਜਿਹੇ ਵਿਦਿਆਰਥੀਆਂ ਲਈ ਇਕ ਇੰਸਟੀਚਿਊਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਵਿਚ ਵਿਗਿਆਨ ਅਤੇ ਤਕਨਾਲੋਜੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੇ ਅਧਿਐਨ ਵਿਚ ਇਕ ਪ੍ਰਯੋਗਸ਼ਾਲਾ ਅਤੇ ਪ੍ਰੈਕਟੀਕਲ ਦੀ ਲੋੜ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਉਕਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਬਾਅਦ 12 ਅਕਤੂਬਰ ਨੂੰ ਰਾਜ ਵਿੱਚ ਇਨ੍ਹਾਂ ਉੱਚ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਦੱਸ ਦੇਈਏ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਗਿਰਾਵਟ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵਧੇਰੇ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ।