ਖੰਨਾ ਤੋਂ ਸਮਰਾਲਾ ਰੋਡ ‘ਤੇ ਨੌਲੜੀ ਕਲਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਫਾਰਚੂਨਰ ਅਤੇ ਟਾਟਾ ਪੰਚ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ‘ਚ ਟਾਟਾ ਪੰਚ ਕਾਰ ਦੇ ਚਾਲਕ ਖੇਤੀਬਾੜੀ ਵਿਭਾਗ ਸਮਰਾਲਾ ਦੇ ਅਧਿਕਾਰੀ ਕੁਲਦੀਪ ਸਿੰਘ ਸੇਖੋਂ (53) ਦੀ ਮੌਤ ਹੋ ਗਈ ਹਾਦਸੇ ਵਿੱਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਖੇਤੀਬਾੜੀ ਅਧਿਕਾਰੀ ਆਪਣੇ ਪਿੰਡ ਬਰਵਾਲੀ ਤੋਂ ਟਾਟਾ ਪੰਚ ਕਾਰ ਵਿੱਚ ਸਮਰਾਲਾ ਜਾ ਰਹੇ ਸਨ। ਰਸਤੇ ਵਿੱਚ ਦੁਪਹਿਰ 1 ਵਜੇ ਦੇ ਕਰੀਬ ਨੌਲੜੀ ਕਲਾਂ ਨੇੜੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਫਾਰਚੂਨਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕੁਲਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਖੰਨਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਵੱਡੀ ਖਬਰ, ਨਿਰਮਲ ਭੰਗੂ ਦੀ ਧੀ ਮੋੜੇਗੀ ਨਿਵੇਸ਼ਕਾਂ ਦੇ ਪੈਸੇ, ਪੋਸਟ ਪਾ ਦਿੱਤੀ ਜਾਣਕਾਰੀ
ਪੁਲਿਸ ਚੌਕੀ ਬਰਧਾਲਾ ਦੇ ASI ਪਰਮਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਪੁਲਿਸ ਚੌਕੀ ਬਰਧਾਲਾ ਦੇ ਇੰਚਾਰਜ ASI ਹਰਜਿੰਦਰ ਸਿੰਘ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: