ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੰਡੀਗੜ੍ਹ ਰੋਡ ‘ਤੇ ਪਿੰਡ ਚੁੰਨੀ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ 3 ਕਾਰਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ 2 ਲੋਕਾਂ ਦੀ ਜਾਨ ਚਲੀ ਗਈ ਹੈ ਤੇ 4 ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਲਖਵਿੰਦਰ ਸਿੰਘ ਤੇ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜ਼ਖਮੀਆਂ ਵਿਚ ਲਖਵਿੰਦਰ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਤੇ ਉਨ੍ਹਾਂ ਦੇ ਦੋ ਪੁੱਤਰ ਹਰਸ਼ਪ੍ਰੀਤ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਚੜ੍ਹਦੀ ਅਤੇ ਅਭਿਸ਼ੇਕ ਰਾਏ ਵਾਸੀ ਚੰਡੀਗੜ੍ਹ ਸ਼ਾਮਲ ਹਨ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਪਿੰਡ ਚੜ੍ਹਦੀ ਤੋਂ ਚੰਡੀਗੜ੍ਹ ਜਾ ਰਿਹਾ ਸੀ ਕਿ ਰਸਤੇ ਵਿਚ ਉਨ੍ਹਾਂ ਦੀ ਕਾਰ ਦੀ ਟੱਕਰ ਭੁਪਿੰਦਰ ਸਿੰਘ ਵਾਸੀ ਪਿੰਡ ਬਸੀਆਂ ਬੈਦਵਾਨ ਦੀ ਕਾਰ ਨਾਲ ਹੋ ਗਈ ਤੇ ਇਸ ਤੋਂ ਬਾਅਦ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਅਭਿਸ਼ੇਕ ਰਾਏ ਦੀ ਕਾਰ ਭੁਪਿੰਦਰ ਦੀ ਕਾਰ ਨਾਲ ਟਕਰਾ ਗਈ।
ਵੀਡੀਓ ਲਈ ਕਲਿੱਕ ਕਰੋ -:
























