ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਮੋਟਰਸਾਈਕਲ ਤੇ ਪਿਕਅੱਪ ਗੱਡੀ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ ਤੇ ਇਸ ਹਾਦਸੇ ਵਿਚ ਪਤੀ-ਪਤਨੀ ਦੀ ਜਾਨ ਚਲੀ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਤੀ-ਪਤਨੀ ਬਾਈਕ ‘ਤੇ ਸਵਾਰ ਹੋ ਕੇ ਕੋਟਕਪੂਰਾ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ ਜਦੋਂ ਉਹ ਪਿੰਡ ਸਾਈਂ ਵਾਲਾ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਪਿਕਅੱਪ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਪਤੀ ਦੀ ਮੌਕੇ ‘ਤੇ ਮੌਤ ਹੋਗਈ ਤੇ ਪਤਨੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਵਾਰਾ ਪਸ਼ੂ ਵੇਖ ਫਲਾਈਓਵਰ ‘ਤੇ CM ਰੇਖਾ ਗੁਪਤਾ ਨੇ ਰੋਕਿਆ ਕਾਫਲਾ, ਸੱਦ ਲਏ ਅਧਿਕਾਰੀ
ਅਜੇ ਇਕ ਸਾਲ ਪਹਿਲਾਂ ਹੀ ਦੋਵਾਂ ਦਾ ਵਿਆਹ ਹੋਇਆ ਸੀ ਤੇ ਮਹਿਲਾ ਗਰਭਵਤੀ ਸੀ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
